ਬਾਦਲਾਂ ਅਤੇ ਕਾਂਗਰਸ ਤੋਂ ਬਿਨਾ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਸਮਝੌਤਾ ਕਰਨ ਲਈ ਹਾਂ ਤਿਆਰ
ਹੁਸ਼ਿਆਰਪੁਰ/ਬਿਊਰੋ ਨਿਊਜ਼
ਪੰਜਾਬ ਵਿਚ 2022 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸੇ ਕਰ ਲਏ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਅਕਾਲੀ ਦਲ ਵਿਚੋਂ ਬਾਗੀ ਹੋਏ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਈ ਥਾਈਂ ਅੱਜ ਮੀਟਿੰਗਾਂ ਕੀਤੀਆਂ। ਹੁਸ਼ਿਆਰਪੁਰ ਵਿਚ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਸਮਝੌਤਾ ਕੀਤਾ ਜਾ ਸਕਦਾ ਹੈ। ਢੀਂਡਸਾ ਨੇ ਕਿਹਾ ਕਿ ਜੇਕਰ ਭਾਜਪਾ ਅਕਾਲੀ ਦਲ ਦਾ ਸਾਥ ਛੱਡ ਦਿੰਦੀ ਹੈ ਤਾਂ ਉਹ ਭਾਜਪਾ ਦਾ ਹਿੱਸਾ ਬਣ ਸਕਦੇ ਹਨ। ਜ਼ਿਕਰਯੋਗ ਹੈ ਕਿ ਪਰਮਿੰਦਰ ਢੀਂਡਸਾ ਅਕਾਲੀ ਦਲ ਦੀ ਟਿਕਟ ‘ਤੇ ਹੀ ਵਿਧਾਇਕ ਹਨ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਵੀ ਰਹਿ ਚੁੱਕੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਸਕੱਤਰ ਜਨਰਲ ਵਾਲਾ ਅਹੁਦਾ ਹੁਣ ਬਲਵਿੰਦਰ ਸਿੰਘ ਭੂੰਦੜ ਨੂੰ ਦੇ ਦਿੱਤਾ ਹੈ।
Check Also
ਅੰਮਿ੍ਰਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ
ਅੰਬਾਲਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸਸ਼ਿਾਂ ਤੋਂ ਬਾਅਦ ਭਾਰਤ ਨੇ …