Breaking News
Home / ਭਾਰਤ / ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਸੰਖਿਆ 3 ਲੱਖ 33 ਹਜ਼ਾਰ ਤੋਂ ਟੱਪੀ

ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਸੰਖਿਆ 3 ਲੱਖ 33 ਹਜ਼ਾਰ ਤੋਂ ਟੱਪੀ

ਦੁਨੀਆ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ ਪਹੁੰਚੀ 80 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਸੰਖਿਆ 3 ਲੱਖ 33 ਹਜ਼ਾਰ ਤੋਂ ਵੀ ਟੱਪ ਗਈ ਹੈ। ਹਰ ਪੰਜ ਦਿਨਾਂ ਬਾਅਦ ਮਰੀਜ਼ਾਂ ਦੀ ਗਿਣਤੀ ਇਕ ਹਜ਼ਾਰ ਵਧ ਰਹੀ ਹੈ ਅਤੇ ਲੰਘੇ ਪੰਜ ਦਿਨਾਂ ਤੋਂ ਰੋਜ਼ਾਨਾ 11 ਹਜ਼ਾਰ ਮਰੀਜ਼ ਵਧ ਰਹੇ ਹਨ। ਇਸ ਦੇ ਚੱਲਦਿਆਂ ਭਾਰਤ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 9500 ਤੋਂ ਜ਼ਿਆਦਾ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਕਰੋਨਾ ਦਾ ਗਰਾਫ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਪੀੜਤਾਂ ਦੀ ਸੰਖਿਆ ਜੂਨ ਦੇ ਅਖੀਰ ਤੱਕ 5 ਲੱਖ ਤੱਕ ਪਹੁੰਚ ਸਕਦੀ ਹੈ।
ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 80 ਲੱਖ 20 ਹਜ਼ਾਰ ਤੋਂ ਪਾਰ ਹੋ ਗਈ ਹੈ। ਜਦਕਿ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 4 ਲੱਖ 36 ਹਜ਼ਾਰ ਤੋਂ ਜ਼ਿਆਦਾ ਹੋ ਚੁੱਕਾ ਹੈ ਅਤੇ 41 ਲੱਖ 41 ਹਜ਼ਾਰ ਤੋਂ ਜ਼ਿਆਦਾ ਲੋਕ ਠੀਕ ਵੀ ਹੋਏ ਹਨ। ਧਿਆਨ ਰਹੇ ਕਿ ਚੀਨ ਦੀ ਰਾਜਧਾਨੀ ਬੀਜਿੰਗ ਵਿਚ ਵੀ ਲੰਘੇ ਤਿੰਨ ਦਿਨਾਂ ਵਿਚ ਨਵੇਂ ਕੇਸ ਸਾਹਮਣੇ ਆਉਣ ਲੱਗੇ ਹਨ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …