ਓ.ਪੀ. ਸੋਨੀ ਨੇ ਕਿਹਾ – ਕੋਰੋਨਾ ਜੰਗ ‘ਚ ਪੰਜਾਬ ਦੂਜੇ ਸੂਬਿਆਂ ਦੀ ਵੀ ਕਰੇਗਾ ਮਦਦ
ਅੰਮ੍ਰਿਤਸਰ/ਬਿਊਰੋ ਨਿਊਜ਼
ਕਰੋਨਾ ਦੀਆਂ ਗਲਤ ਰਿਪੋਰਟਾਂ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ ਅਤੇ ਕਰੋਨਾ ਜੰਗ ਵਿਚ ਪੰਜਾਬ ਦੂਜੇ ਸੂਬਿਆਂ ਦੀ ਮੱਦਦ ਲਈ ਵੀ ਤਿਆਰ ਰਹੇਗਾ। ਇਹ ਕਹਿਣਾ ਹੈ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ ਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਈ ਜ਼ਿਲ੍ਹਿਆਂ ਤੋਂ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਕਰੋਨਾ ਮਰੀਜ਼ਾਂ ਨੂੰ ਗਲਤ ਰਿਪੋਰਟ ਦੇ ਅਧਾਰ ‘ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਨਿੱਜੀ ਲੈਬਾਰਟਰੀਆਂ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਸੋਨੀ ਨੇ ਕਿਹਾ ਕਿ ਜੇਕਰ ਇਨ੍ਹਾਂ ਲੈਬਾਰਟਰੀਆਂ ਵੱਲੋਂ ਕੋਈ ਕੰਮ ਗਲਤ ਢੰਗ ਨਾਲ ਕੀਤਾ ਗਿਆ ਹੈ ਤਾਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਕਰੋਨਾ ਦੇ ਟੈਸਟਾਂ ਲਈ ਪੰਜਾਬ ਸਰਕਾਰ ਨੇ ਚਾਰ ਹੋਰ ਲੈਬਾਰਟਰੀਆਂ ਲਈ ਮਨਜੂਰੀ ਦੇ ਦਿੱਤੀ ਹੈ ਅਤੇ ਪੰਜਾਬ ਤੋਂ ਇਲਾਵਾ ਜੇਕਰ ਕਿਸੇ ਹੋਰ ਸੂਬੇ ਨੂੰ ਵੀ ਕੋਰੋਨਾ ਵਾਇਰਸ ਦੇ ਟੈਸਟਾਂ ਦੀ ਜ਼ਰੂਰਤ ਹੋਵੇਗੀ ਤਾਂ ਸਰਕਾਰ ਉਸ ਨੂੰ ਮਨ੍ਹਾ ਨਹੀਂ ਕਰੇਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …