ਮਾਹਿਲਪੁਰ/ਬਿਊਰੋ ਨਿਊਜ਼
ਪੰਜਾਬ ਵਿਚ ਜਿੱਥੇ ਕਰੋਨਾ ਦਾ ਕਹਿਰ ਚੱਲ ਰਿਹਾ ਹੈ, ਉਥੇ ਕੁਝ ਨੌਜਵਾਨ ਨਸ਼ੇ ਦੀ ਓਵਰ ਡੋਜ਼ ਨਾਲ ਵੀ ਮਰ ਰਹੇ ਹਨ। ਨਸ਼ਿਆਂ ਦੀ ਓਵਰ ਡੋਜ਼ ਨਾਲ ਮਰਨਾ ਵੀ ਇਹ ਸਾਬਤ ਕਰਦਾ ਹੈ ਕਿ ਪੰਜਾਬ ਵਿਚ ਨਸ਼ਾ ਅਜੇ ਤੱਕ ਪੂਰੇ ਜ਼ੋਰਾਂ ‘ਤੇ ਹੈ। ਇਸ ਦੀ ਤਾਜ਼ਾ ਮਿਸਾਲ ਅੱਜ ਸਵੇਰੇ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਤੋਂ ਮਿਲੀ ਹੈ। ਜਿੱਥੇ ਇਕ ਨੌਜਵਾਨ ਦੀ ਨਸ਼ੀਲੇ ਪਦਾਰਥ ਦੀ ਮਾਤਰਾ ਵੱਧ ਲੈਣ ਨਾਲ ਮੌਤ ਹੋ ਗਈ। ਨੌਜਵਾਨ ਇਕ ਨਸ਼ਾ ਤਸਕਰ ਕੋਲੋਂ ਨਸ਼ਾ ਪੀ ਕੇ ਬਾਹਰ ਨਿਕਲਿਆ ਸੀ ਅਤੇ ਮਾਤਰਾ ਜ਼ਿਆਦਾ ਲਈ ਹੋਣ ਕਾਰਨ ਤਸਕਰ ਦੇ ਘਰ ਨਜ਼ਦੀਕ ਡਿਗ ਪਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਵਿੰਦਰ ਕੁਮਾਰ ਵਾਸੀ ਖੇੜਾ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …