12.1 C
Toronto
Friday, May 22, 2026
spot_img
Homeਪੰਜਾਬਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ ਦਾ ਮਾਮਲਾ ਭਖਿਆ

ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ ਦਾ ਮਾਮਲਾ ਭਖਿਆ

ਪੱਤਰਕਾਰਾਂ ਨੇ ਐੱਸ.ਐੱਸ.ਪੀ ਨੂੰ ਸੌਂਪੇ ਮੰਗ ਪੱਤਰ
ਪਟਿਆਲਾ/ਬਿਊਰੋ ਨਿਊਜ਼
ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ, ਮੀਡੀਆ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦਾ ਮਾਮਲਾ ਭਖ ਗਿਆ ਹੈ। ਅੱਜ ਪਟਿਆਲਾ ਮੀਡੀਆ ਕਲੱਬ ਨੇ ਐੱਸ.ਐੱਸ.ਪੀ ਮਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਦੇ ਕੇ ਮੂਸੇਵਾਲਾ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਂਿੲਸੇ ਤਰ੍ਹਾਂ ਬਠਿੰਡਾ ਵਿਚ ਵੀ ਪੱਤਰਕਾਰ ਭਾਈਚਾਰੇ ਵਲੋਂ ਪੁਲਿਸ ਮੁਖੀ ਨਾਨਕ ਸਿੰਘ ਨੂੰ ਮੰਗ ਪੱਤਰ ਦੇ ਕੇ ਸਿੱਧੂ ਮੂਸੇਵਾਲਾ ਖਿਲਾਫ ਸਖਤ ਕਾਰਵਾਈ ਮੰਗੀ ਹੈ। ਐਸ ਐਸ ਪੀਜ਼ ਨੇ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਮੂਸੇਵਾਲਾ ਖਿਲਾਫ ਬਣਦੀ ਕਾਰਵਾਈ ਜ਼ਰੂਰ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਵੀ ਮੂਸੇਵਾਲਾ ਦੇ ਖਿਲਾਫ ਪੰਜਾਬ ਦੇ ਡੀਜੀਪੀ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

RELATED ARTICLES
POPULAR POSTS