6.5 C
Toronto
Saturday, October 10, 2026
spot_img
Homeਪੰਜਾਬਫਸਲਾਂ ਦੇ ਭਾਅ ਬਾਰੇ ਭਗਵੰਤ ਮਾਨ ਨੇ ਮੋਦੀ ਨੂੰ ਲਿਖੀ ਚਿੱਠੀ

ਫਸਲਾਂ ਦੇ ਭਾਅ ਬਾਰੇ ਭਗਵੰਤ ਮਾਨ ਨੇ ਮੋਦੀ ਨੂੰ ਲਿਖੀ ਚਿੱਠੀ

ਫਸਲਾਂ ਦੇ ਭਾਅ ਬਾਰੇ ਭਗਵੰਤ ਮਾਨ ਨੇ ਮੋਦੀ ਨੂੰ ਲਿਖੀ ਚਿੱਠੀਹਰਸਿਮਰਤ ਬਾਦਲ ਦਾ ਮੰਗਿਆ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਵੱਲੋਂ ਖੇਤੀ ਸਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲਾ ਤਾਨਾਸ਼ਾਹੀ ਫ਼ੈਸਲਾ ਦੱਸਿਆ ਹੈ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ। ਉਨ੍ਹਾਂ ਪੱਤਰ ਰਾਹੀਂ ਆਰਡੀਨੈਂਸ ਦੇ ਕਿਸਾਨਾਂ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਕੇਂਦਰ ਸਰਕਾਰ ਨੂੰ ਜਾਣੂ ਕਰਵਾ ਕੇ ਤਿੰਨੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੈਬਨਿਟ ਵਿਚ ਪੰਜਾਬ ਦੇ ਅਧਿਕਾਰਾਂ ਅਤੇ ਕਿਸਾਨਾਂ ‘ਤੇ ਡਾਕਾ ਮਾਰਨ ਦਾ ਫ਼ੈਸਲਾ ਲਿਆ ਜਾ ਰਿਹਾ ਸੀ, ਉਸ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਚੁੱਪੀ ਧਾਰ ਲਈ। ਅਜਿਹੇ ਵਿਚ ਆਮ ਆਦਮੀ ਪਾਰਟੀ ਵੱਲੋਂ ਹਰਸਿਮਰਤ ਬਾਦਲ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਕਿ ਆਖਰ ਉਨ੍ਹਾਂ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਨੂੰ ਅੱਖੋਂ ਪਰੋਖੇਂ ਕਿਉਂ ਕਰ ਦਿੱਤਾ।

RELATED ARTICLES
POPULAR POSTS