ਵੱਡੇ ਫੇਰਬਦਲ ਹੋਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ‘ਚ ਸੰਗਠਨ ਦਾ ਨਵਾਂ ਢਾਂਚਾ ਬਣਾਉਣ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਆਉਦੇਂ ਤਿੰਨ-ਚਾਰ ਦਿਨਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਿਚਾਲੇ ਗੱਲਬਾਤ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਨੇ ਲੰਘੀ 21 ਜਨਵਰੀ ਨੂੰ ਪੰਜਾਬ ਕਾਂਗਰਸ ਦੀ ਕਾਰਜਕਰਨੀ ਭੰਗ ਕਰ ਦਿੱਤੀ ਸੀ, ਪਰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੁਨੀਲ ਜਾਖੜ ਕੋਲ ਹੀ ਸੀ। ਨਵੇਂ ਢਾਂਚੇ ਵਿਚ ਸਰਬਸੰਮਤੀ ਦੀ ਥਾਂ ਤਜ਼ਰਬੇ ਨੂੰ ਤਰਜੀਹ ਦਿੱਤੀ ਜਾਵੇਗੀ। ਇਹ ਜਾਣਕਾਰੀ ਵੀ ਨਿਕਲ ਕੇ ਸਾਹਮਣੇ ਆਈ ਕਿ ਮੰਤਰੀ ਮੰਡਲ ਵਿਚ ਵੀ ਕੁਝ ਫੇਰਬਦਲ ਹੋਵੇਗਾ ਅਤੇ ਨਵਜੋਤ ਸਿੰਘ ਸਿੱਧੂ ਨੂੰ ਮੁੜ ਮੰਤਰੀ ਮੰਡਲ ਵਿਚ ਲਿਆਂਦੇ ਜਾਣ ਦੀ ਚਰਚਾ ਵੀ ਹੈ। ਇਸ ਤੋਂ ਇਲਾਵਾ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿਚ ਵੀ ਕਈ ਬਦਲਾਅ ਹੋ ਸਕਦੇ ਹਨ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਦੇਖਦਿਆਂ ਨਵੇਂ ਅਹੁਦਿਆਂ ਦਾ ਐਲਾਨ ਕਰ ਦਿੱਤਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …