ਅਕਾਲ ਤਖਤ ਸਾਹਿਬ ‘ਤੇ ਅਰਦਾਸ ਕਰਕੇ ਸ਼ੁਰੂ ਹੋਵੇਗੀ ਯਾਤਰਾ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਕਿਸਾਨਾਂ ਦੇ ਮਸਲੇ ‘ਤੇ 22 ਜੂਨ ਤੋਂ ਲੈ ਕੇ 26 ਜੂਨ ਤੱਕ ਪੰਜਾਬ ਵਿੱਚ ਸਾਈਕਲ ਮਾਰਚ ਕਰੇਗੀ। ਇਸ ਯਾਤਰਾ ਦੌਰਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਨੂੰ ਤਬਾਹ ਕਰਨ ਲਈ ਲਿਆਂਦੇ ਗਏ 3 ਆਰਡੀਨੈਂਸਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਇਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵੱਧ ਅਧਿਕਾਰਾਂ ਦਾ ਹਾਮੀ ਹੈ ਅਤੇ ਉਨ੍ਹਾਂ ਦੀ ਪਾਰਟੀ ਇਸ ਮਸਲੇ ‘ਤੇ ਡਟ ਕੇ ਸਟੈਂਡ ਲੈਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ 22 ਜੂਨ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਅਕਾਲ ਤਖਤ ਸਾਹਿਬ ‘ਤੇ ਅਰਦਾਸ ਕੀਤੀ ਜਾਵੇਗੀ। ਉਸ ਤੋਂ ਬਾਅਦ ਜੱਲ੍ਹਿਆਂ ਵਾਲਾ ਬਾਗ ਦੀ ਧਰਤੀ ਨੂੰ ਨਤਮਸਤਕ ਹੋ ਕੇ ਸਾਈਕਲ ਯਾਤਰਾ ਸ਼ੁਰੂ ਕੀਤੀ ਜਾਵੇਗੀ। ਇਸ ਯਾਤਰਾ ਵਿੱਚ ਉਨ੍ਹਾਂ ਸਮੇਤ 50 ਆਗੂ ਤੇ ਵਰਕਰ ਸਾਈਕਲ ਸਵਾਰ ਸ਼ਾਮਿਲ ਹੋਣਗੇ। ਇਹ ਯਾਤਰਾ ਬਿਆਸ, ਜਲੰਧਰ, ਨਵਾਂ ਸ਼ਹਿਰ ਤੇ ਰੋਪੜ ਤੋਂ ਹੁੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਮੰਗ ਪੱਤਰ ਦੇਣ ਤੋਂ ਬਾਅਦ ਸੰਪੰਨ ਹੋਵੇਗੀ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …