ਕਿਹਾ, ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ ਕਰਾਰਾ ਥੱਪੜ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰੁਣਾਂਚਲ ਪ੍ਰਦੇਸ਼ ‘ਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਭਾਜਪਾ ਤੇ ਮੋਦੀ ਸਰਕਾਰ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਫੈਸਲਾ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ ਕਰਾਰਾ ਥੱਪੜ ਹੈ। ਇਸ ਤੋਂ ਉਹ ਸਿੱਖਣਗੇ ਤੇ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਦੇ ਕੰਮ ਵਿੱਚ ਦਖਲ ਨਹੀਂ ਦੇਣਗੇ। ਉਨ੍ਹਾਂ ਕਿਹਾ ਹੈ ਕਿ ਹੁਣ ਉਮੀਦ ਹੈ ਕਿ ਮੋਦੀ ਦਿੱਲੀ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਣ ਦੇਣਗੇ।
ਉਧਰ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਭਾਰਤੀ ਮਾਲ ਸੇਵਾਵਾਂ ਤੋਂ ਵਾਲੰਟੀਅਰੀ ਰਿਟਾਇਰਮੈਂਟ ਲੈ ਲਈ ਹੈ। ਉਨ੍ਹਾਂ ਨੇ ਆਮਦਨ ਕਰ ਵਿਭਾਗ ਨਾਲ ਤਕਰੀਬਨ 22 ਸਾਲ ਨੌਕਰੀ ਕਰਨ ਤੋਂ ਬਾਅਦ ਇਸ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਹੁਣ ਪਾਰਟੀ ਵਿਚ ਕਿਸੇ ਵੱਡੇ ਅਹੁਦੇ ‘ਤੇ ਕੰਮ ਕਰਨਗੇ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …