ਪੱਤਰਕਾਰ ਭਾਈਚਾਰੇ ਨੇ ਅੱਜ ਵੀ ਮੂਸੇਵਾਲਾ ਖਿਲਾਫ ਦਿੱਤੇ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਨੇ ਸ਼ੋਸ਼ਲ ਮੀਡੀਆ ਰਾਹੀਂ ਸਮੁੱਚੇ ਪੱਤਰਕਾਰ ਭਾਈਚਾਰੇ ਲਈ ਮਾੜੀ ਸ਼ਬਦਾਵਲੀ ਵਰਤੀ ਸੀ ਅਤੇ ਧਮਕੀਆਂ ਵੀ ਦਿੱਤੀਆਂ ਸਨ। ਮੂਸੇਵਾਲਾ ਦੇ ਅਜਿਹੇ ਵਤੀਰੇ ਦੀ ਚਾਰੇ ਪਾਸਿਓਂ ਨਿੰਦਾ ਹੋ ਰਹੀ ਹੈ ਅਤੇ ਖਾਸਕਰ ਪੱਤਰਕਾਰ ਭਾਈਚਾਰੇ ਵਲੋਂ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਲੰਘੇ ਕੱਲ੍ਹ ਵੀ ਚੰਡੀਗੜ੍ਹ, ਪਟਿਆਲਾ ਅਤੇ ਬਠਿੰਡਾ ਵਿਖੇ ਪੱਤਰਕਾਰਾਂ ਵਲੋਂ ਮੂਸੇਵਾਲਾ ਖਿਲਾਫ ਸਖਤ ਕਾਰਵਾਈ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਅਤੇ ਅੱਜ ਵੀ ਮਮਦੋਟ ਵਿਖੇ ਵਿਧਾਇਕ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸੇ ਤਰ੍ਹਾਂ ਲੁਧਿਆਣਾ ਦੇ ਪੱਤਰਕਾਰਾਂ ਨੇ ਵੀ ਮੂਸੇਵਾਲਾ ਖਿਲਾਫ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …