ਮੌਤਾਂ ਦੀ ਗਿਣਤੀ ਵੀ 74 ਤੱਕ ਪਹੁੰਚੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 3300 ਤੋਂ ਟੱਪ ਚੁੱਕੀ ਹੈ ਅਤੇ ਇਹ ਗਿਣਤੀ ਹੁਣ 3309 ਹੋ ਗਈ ਹੈ। ਹੁਣ ਤੱਕ 74 ਵਿਅਕਤੀ ਕਰੋਨਾ ਕਰਕੇ ਆਪਣੀ ਜਾਨ ਵੀ ਗੁਆ ਚੁੱਕੇ ਹਨ। ਪੰਜਾਬ ਵਿਚ ਐਕਟਿਵ ਕੇਸ ਇਸ ਸਮੇਂ 785 ਹਨ ਅਤੇ 2443 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਵਿਚ ਜਾ ਚੁੱਕੇ ਹਨ। ਇਸਦੇ ਚੱਲਦਿਆਂ ਅੰਮ੍ਰਿਤਸਰ ਵਿਚ ਕਰੋਨਾ ਕਾਰਨ ਅੱਜ 3 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ ਫਿਰੋਜ਼ਪੁਰ ਵਿਚ ਵੀ ਰੇਲਵੇ ਦਾ ਇਕ ਅਧਿਕਾਰੀ ਕਰੋਨਾ ਤੋਂ ਹਾਰ ਗਿਆ। ਜਲੰਧਰ ਅਤੇ ਸੰਗਰੂਰ ਵਿਚ ਵੀ ਕਰੋਨਾ ਕਰਕੇ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਇਸੇ ਤਰ੍ਹਾਂ ਜਲੰਧਰ ਵਿਚ 32 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਅਤੇ ਅੰਮ੍ਰਿਤਸਰ ਵਿਚ 8, ਪਠਾਨਕੋਟ ਵਿਚ 4, ਫਾਜ਼ਿਲਕਾ ਵਿਚ 3, ਹੁਸ਼ਿਆਰਪੁਰ ਵਿਚ 1 ਤੇ ਮੁਹਾਲੀ ਵਿਚ ਵੀ 1 ਮਰੀਜ਼ ਕਰੋਨਾ ਪਾਜ਼ੇਟਿਵ ਪਾਇਆ ਗਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …