ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਲਈ ਸੂਬੇ ‘ਚ ਕਰੋਨਾ ਦੀ ਸਥਿਤੀ ਦੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਅੱਜ 21 ਸੂਬਿਆਂ ਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਇਸ ਬੈਠਕ ਵਿਚ ਪੰਜਾਬ, ਕੇਰਲ, ਗੋਅ, ਉੱਤਰਾਖੰਡ, ਝਾਰਖੰਡ, ਉੱਤਰ ਪੂਰਬੀ ਸੂਬਿਆਂ ਸਮੇਤ ਕੁਝ ਕੇਂਦਰ ਸ਼ਾਸਿਤ ਪ੍ਰਦੇਸ਼ ਸ਼ਾਮਲ ਸਨ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਕੋਲੋਂ ਸੂਬਿਆਂ ਵਿਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਬਜ਼ਾਰਾਂ ਵਿਚ ਭੀੜ ਵਧਣ ਲੱਗੀ ਹੈ ਤੇ ਢਿੱਲ ਦੇਣ ਨਾਲ ਕਰੋਨਾ ਵਿਰੁੱਧ ਲੜਾਈ ਕਮਜ਼ੋਰ ਹੋਵੇਗੀ। ਮੋਦੀ ਨੇ ਇਹ ਵੀ ਦੱਸਿਆ ਕਿ ਹੁਣ ਲਘੂ ਉਦਯੋਗਾਂ ‘ਤੇ ਵੀ ਕੰਮ ਸ਼ੁਰੂ ਹੋ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਡਾਕਟਰਾਂ ਵਲੋਂ ਦਿੱਤੀਆਂ ਹਦਾਇਤਾਂ ਦਾ ਜ਼ਰੂਰ ਪਾਲਣ ਕਰਨ। ਉਨ੍ਹਾਂ ਕਰੋਨਾ ਕਾਰਨ ਹੋਣ ਵਾਲੀ ਹਰ ਮੌਤ ਨੂੰ ਦੁਖਦਾਈ ਦੱਸਿਆ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …