8.6 C
Toronto
Monday, October 27, 2025
spot_img
Homeਪੰਜਾਬਫਸਲਾਂ ਦੇ ਭਾਅ 'ਤੇ ਘਿਰ ਗਿਆ ਅਕਾਲੀ ਦਲ

ਫਸਲਾਂ ਦੇ ਭਾਅ ‘ਤੇ ਘਿਰ ਗਿਆ ਅਕਾਲੀ ਦਲ

ਹਰਸਿਮਰਤ ਦੀ ਕੁਰਸੀ ਤੱਕ ਪਹੁੰਚਿਆ ਸੇਕ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਕਿਸਾਨੀ ਨਾਲ ਸਬੰਧਤ ਆਰਡੀਨੈਂਸਾਂ ‘ਤੇ ਪੰਜਾਬ ਕਾਂਗਰਸ ਨੇ ਸਖ਼ਤ ਰੁਖ਼ ਅਖਤਿਆਰ ਲਿਆ ਹੈ ਅਤੇ ਕੇਂਦਰ ਦੀ ਧੱਕੇਸ਼ਾਹੀ ਵਿਰੁੱਧ ਪੰਜਾਬ ਵਿੱਚ ਜਨ ਅੰਦੋਲਨ ਸ਼ੁਰੂ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਿਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਅਤੇ ਕਿਸਾਨਾਂ ਦੇ ਮਸੀਹਾ ਪ੍ਰਕਾਸ਼ ਸਿੰਘ ਬਾਦਲ ਵੀ ਸਵਾਲਾਂ ਦੇ ਘੇਰੇ ਵਿਚ ਹਨ। ਅਕਾਲੀ ਦਲ ‘ਤੇ ਇਲਜ਼ਾਮ ਹੈ ਕਿ ਇਨ੍ਹਾਂ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਆਰਡੀਨੈਂਸਾਂ ਦਾ ਵਿਰੋਧ ਨਹੀਂ ਕੀਤਾ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਵੀ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਹੈ। ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਕਿਸਾਨਾਂ ਦੀ ਬਰਬਾਦੀ ਦਾ ਆਧਾਰ ਬਣਨ ਵਾਲੇ ਆਰਡੀਨੈਂਸ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੁਰਸੀ ਦੀ ਖਾਤਰ ਹਰਸਿਮਰਤ ਬਾਦਲ ਨੇ ਕੈਬਨਿਟ ਮੀਟਿੰਗ ਵਿੱਚ ਇਸ ਬਿੱਲ ‘ਤੇ ਦਸਤਖਤ ਕਰ ਕੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਵੀ ਇਨ੍ਹਾਂ ਆਰਡੀਨੈਂਸਾਂ ਨੂੰ ਤਾਨਾਸ਼ਾਹੀ ਵਾਲਾ ਫੈਸਲਾ ਦੱਸਦਿਆਂ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਸੀ।

RELATED ARTICLES
POPULAR POSTS