ਦੁਨੀਆ ਭਰ ਵਿਚ ਕਰੋਨਾ ਤੋਂ ਪੀੜਤ ਹਨ 83 ਲੱਖ ਦੇ ਕਰੀਬ ਲੋਕ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3 ਲੱਖ 55 ਹਜ਼ਾਰ ਤੋਂ ਟੱਪ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ ਵੀ 12 ਹਜ਼ਾਰ ਦੇ ਨੇੜੇ ਪਹੁੰਚ ਚੁੱਕਾ ਹੈ ਅਤੇ ਹੁਣ ਇਹ ਅੰਕੜਾ 11 ਹਜ਼ਾਰ 900 ਤੋਂ ਉਤੇ ਹੈ। ਭਾਰਤ ਵਿਚ ਕਰੋਨਾ ਮਰੀਜ਼ਾਂ ਦੇ ਠੀਕ ਹੋਣ ਵਾਲਿਆਂ ਦੀ ਗਿਣਤੀ 1 ਲੱਖ 87 ਹਜ਼ਾਰ ਤੋਂ ਜ਼ਿਆਦਾ ਹੈ। ਇਸ ਦੇ ਚੱਲਦਿਆਂ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਭਰ ਵਿਚ ਹੁਣ ਤੱਕ 960 ਕੋਵਿਡ ਆਈਸੋਲੇਸ਼ਨ ਕੋਚ ਤੈਨਾਤ ਕੀਤੇ ਹਨ, ਜਿਨ੍ਹਾਂ ਵਿਚੋਂ ਦਿੱਲੀ ‘ਚ ਸਭ ਤੋਂ ਵੱਧ 503 ਕੋਚ ਹਨ। ਜ਼ਿਕਰਯੋਗ ਹੈ ਕਿ ਅੱਜ ਲਗਾਤਾਰ 7ਵਾਂ ਦਿਨ ਹੈ, ਜਦ ਮਰੀਜ਼ਾਂ ਦਾ ਅੰਕੜਾ ਹਰ ਰੋਜ਼ 10 ਹਜ਼ਾਰ ਤੋਂ ਜ਼ਿਆਦਾ ਵਧ ਰਿਹਾ ਹੈ।
ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਸੰਖਿਆ 82 ਲੱਖ 90 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ 4 ਲੱਖ 46 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਦੁਨੀਆ ਭਰ ਵਿਚ ਹੁਣ ਤੱਕ 43 ਲੱਖ 44 ਹਜ਼ਾਰ ਤੋਂ ਜ਼ਿਆਦਾ ਲੋਕ ਕਰੋਨਾ ਨੂੰ ਮਾਤ ਵੀ ਦੇ ਚੁੱਕੇ ਹਨ।
Check Also
ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ …