![](https://parvasinewspaper.com/wp-content/uploads/2020/06/sukhbir-badal-300x169.jpg)
ਖੇਤੀਬਾੜੀ ਸਬੰਧੀ ਆਰਡੀਨੈਂਸਾਂ ਦਾ ਕੀਤਾ ਸਮਰਥਨ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸ ਅਤੇ ‘ਆਪ’ ਸਮੇਤ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਮੋਦੀ ਸਰਕਾਰ ਦੇ ਖੇਤੀਬਾੜੀ ਬਾਰੇ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ, ਉਥੇ ਸੁਖਬੀਰ ਨੇ ਕਿਹਾ ਕਿ ਉਹ ਮੋਦੀ ਸਰਕਾਰ ਦੇ ਫੈਸਲੇ ਦੇ ਹੱਕ ਵਿਚ ਹਨ। ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਵੀ ਗਰਮਾਈ ਹੋਈ ਹੈ ਅਤੇ ਸਿਆਸੀ ਧਿਰਾਂ ਨੇ ਸੰਘਰਸ਼ ਦਾ ਵੀ ਐਲਾਨ ਕੀਤਾ ਹੋਇਆ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸੁਖਬੀਰ ਨੇ ਮੋਦੀ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਦੀ ਰੱਜ ਕੇ ਵਕਾਲਤ ਕੀਤੀ ਅਤੇ ਦਾਅਵਾ ਕੀਤਾ ਕਿ ਕਿਸਾਨਾਂ ਦੀਆਂ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਜਾਰੀ ਰਹੇਗਾ।