
ਕੈਪਟਨ ਅਮਰਿੰਦਰ ਨੇ ਚੀਨ ਨੂੰ ਕਰਾਰਾ ਜਵਾਬ ਦੇਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨੀ ਸਰਹੱਦ ‘ਤੇ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਫੌਜੀ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਆਪਣੀ ਅਖੰਡਤਾ ਨਾਲ ਕਦੇ ਵੀ ਕੋਈ ਸਮਝੌਤਾ ਨਹੀਂ ਕਰੇਗਾ ਅਤੇ ਮੌਕਾ ਆਉਣ ‘ਤੇ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਜੀ ਜਵਾਨਾਂ ਦੀ ਸ਼ਹੀਦੀ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਚੀਨ ਨੂੰ ਕਰਾਰਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ।
ਇਸੇ ਦੌਰਾਨ ਭਾਰਤ-ਚੀਨ ਸਰਹੱਦ ‘ਤੇ ਮੌਜੂਦਾ ਸਥਿਤੀ ਉਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਜੂਨ ਨੂੰ ਸ਼ਾਮ 5 ਵਜੇ ਸਰਬ ਪਾਰਟੀ ਬੈਠਕ ਬੁਲਾਈ ਹੈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਵੀਡੀਓ ਕਾਨਫਰੰਂਸਿੰਗ ਰਾਹੀਂ ਇਸ ਬੈਠਕ ਵਿਚ ਹਿੱਸਾ ਲੈਣਗੇ।