ਦੁਨੀਆ ਭਰ ਵਿਚ 85 ਲੱਖ ਦੇ ਕਰੀਬ ਲੋਕ ਕਰੋਨਾ ਤੋਂ ਪੀੜਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਵਧਣਾ ਲਗਾਤਾਰ ਜਾਰੀ ਹੈ ਅਤੇ ਇਹ ਅੰਕੜਾ ਵਧ ਕੇ 3 ਲੱਖ 70 ਹਜ਼ਾਰ ਦੇ ਨੇੜੇ ਅੱਪੜ ਗਿਆ ਹੈ। ਭਾਰਤ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ 12 ਹਜ਼ਾਰ ਤੋਂ ਜ਼ਿਆਦਾ ਹੈ ਅਤੇ 1 ਲੱਖ 95 ਹਜ਼ਾਰ ਤੋਂ ਵਧ ਲੋਕ ਠੀਕ ਵੀ ਹੋਏ ਹਨ। ਜਦੋਂ ਕਿ ਅਜੇ ਵੀ 1 ਲੱਖ 62 ਹਜ਼ਾਰ ਦੇ ਕਰੀਬ ਐਕਟਿਵ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 9 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਮਰੀਜ਼ਾਂ ਦੀ ਸਥਿਤੀ ਬਹੁਤ ਨਾਜ਼ਕ ਬਣੀ ਹੋਈ ਹੈ।
ਜ਼ਿਕਰਯੋਗ ਹੈ ਕਿ ਲੰਘੇ 24 ਘੰਟਿਆਂ ਵਿਚ ਰਿਕਾਰਡ 13 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 341 ਲੋਕਾਂ ਨੇ ਜਾਨ ਵੀ ਗੁਆ ਦਿੱਤੀ।
ਉਧਰ ਦੁਨੀਆ ਭਰ ਵਿਚ ਕਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ 85 ਲੱਖ ਵੱਲ ਨੂੰ ਵਧ ਗਈ ਹੈ, ਜੋਂ ਕਿ 84 ਲੱਖ 70 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ। ਦੁਨੀਆ ਭਰ ਵਿਚ ਹੁਣ ਤੱਕ 4 ਲੱਖ 52 ਹਜ਼ਾਰ ਦੇ ਕਰੀਬ ਲੋਕ ਕਰੋਨਾ ਤੋਂ ਹਾਰ ਚੁੱਕੇ ਹਨ ਅਤੇ 44 ਲੱਖ 40 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਠੀਕ ਵੀ ਹੋਏ ਹਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …