
ਦਸਤਾਰ ਦੀ ਵੀ ਕੀਤੀ ਗਈ ਬੇਅਦਬੀ
ਲਖਨਊ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਦੇ ਸ਼ੇਰਪੁਰ ਇਲਾਕੇ ਵਿਚ ਇੱਕ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੇ ਸਿੱਖ ਨੌਜਵਾਨ ਦੀ ਦਸਤਾਰ ਵੀ ਉਤਾਰ ਦਿੱਤੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੂਰੇ ਮਾਮਲੇ ਨੂੰ ਲੈ ਕੇ ਅਮਰੋਹਾ ਦੇ ਐੱਸ. ਪੀ. ਵਿਪਿਨ ਟਾਂਡਾ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ ਅਤੇ ਮਾਮਲੇ ਵਿਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਸਮੁੱਚੇ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।