
ਪੁਲਿਸ ਲੁਟੇਰਿਆਂ ਨੂੰ ਫੜਨ ਵਿਚ ਨਾਕਾਮ
ਚੰਡੀਗੜ੍ਹ/ਬਿਊਰੋ ਨਿਊਜ਼
ਇਕ ਪਾਸੇ ਜਿੱਥੇ ਦੁਨੀਆ ਭਰ ਵਿਚ ਕਰੋਨਾ ਦਾ ਕਹਿਰ ਜਾਰੀ ਹੈ, ਉਥੇ ਪੰਜਾਬ ਅਤੇ ਚੰਡੀਗੜ੍ਹ ਵਿਚ ਲੁੱਟ ਖੋਹ ਅਤੇ ਕਤਲਾਂ ਦੀਆਂ ਵਾਰਦਾਤਾਂ ਵੀ ਵਧ ਰਹੀਆਂ ਹਨ। ਇਸੇ ਦੌਰਾਨ ਲੰਘੀ ਰਾਤ ਚੰਡੀਗੜ੍ਹ ਦੇ ਆਈ.ਟੀ. ਪਾਰਕ ਦੇ ਨਾਲ ਪੈਂਦੇ ਪਿੰਡ ਕਿਸ਼ਨਗੜ੍ਹ ਵਿਚ ਲੁਟੇਰੇ ਏ.ਟੀ.ਐਮ. ਵਿਚੋਂ 7 ਲੱਖ 80 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਘਟਨਾ ਦਾ ਸਵੇਰੇ ਹੀ ਪਤਾ ਚੱਲਿਆ, ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਦਿਨ ਦਿਹਾੜੇ ਹੀ ਮੁਹਾਲੀ ਵਿਚ ਪੰਜਾਬ ਨੈਸ਼ਨਲ ਬੈਂਕ ਵਿਚੋਂ 4 ਲੱਖ ਰੁਪਏ ਤੋਂ ਵੱਧ ਦੀ ਲੁੱਟ ਹੋ ਗਈ ਸੀ। ਪੁਲਿਸ ਮੁਲਜ਼ਮਾਂ ਨੂੰ ਫੜਨ ਵਿਚ ਅਸਫਲ ਹੀ ਸਿੱਧ ਹੋਈ ਹੈ।