ਰਾਜਨੀਤਕ ਪਾਰਟੀਆਂ ਨੇ ਡੀ.ਸੀ. ਦਫਤਰਾਂ ਮੂਹਰੇ ਦਿੱਤੇ ਧਰਨੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਅੱਜ ਪੰਜਾਬ ਦੀ ਕੈਪਟਨ ਸਰਕਾਰ ਖਿਲਾਫ ਡੀ.ਸੀ. ਦਫਤਰਾਂ ਦੇ ਸਾਹਮਣੇ ਰੋਸ ਧਰਨੇ ਦਿੱਤੇ। ਇਨ੍ਹਾਂ ਰੋਸ ਧਰਨਿਆਂ ਵਿਚ ਅਕਾਲੀ-ਭਾਜਪਾ ਦੇ ਸੀਨੀਅਰ ਆਗੂ ਵੀ ਪਹੁੰਚੇ ਹੋਏ ਸਨ ਅਤੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਗਏ। ਅੰਮ੍ਰਿਤਸਰ ਦੇ ਰੋਸ ਧਰਨੇ ਵਿਚ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ ਅਤੇ ਭਾਜਪਾ ਆਗੂ ਸ਼ਵੇਤ ਮਲਿਕ ਸਮੇਤ ਹੋਰ ਕਈ ਸੀਨੀਅਰ ਆਗੂ ਪਹੁੰਚੇ ਹੋਏ ਸਨ। ਇਨ੍ਹਾਂ ਆਗੂਆਂ ਦੀ ਮੰਗ ਸੀ ਕਿ ਪੰਜਾਬ ਵਿਚ ਜਿਵੇਂ ਸ਼ਰਾਬ, ਬੀਜ ਅਤੇ ਰਾਸ਼ਨ ਦੇ ਘੁਟਾਲੇ ਹੋ ਰਹੇ ਹਨ, ਇਸ ਸਬੰਧੀ ਪੰਜਾਬ ਦੀ ਜਨਤਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਇਸੇ ਤਰ੍ਹਾਂ ਪਟਿਆਲਾ ਦੇ ਧਰਨੇ ਵਿਚ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਸਮੇਤ ਬਹੁਤ ਸਾਰੇ ਅਕਾਲੀ ਅਤੇ ਭਾਜਪਾਈ ਆਗੂ ਪਹੁੰਚੇ ਹੋਏ ਸਨ। ਅਜਿਹੇ ਰੋਸ ਧਰਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਦੇ ਸਾਹਮਣੇ ਦਿੱਤੇ ਅਤੇ ਪੰਜਾਬ ਸਰਕਾਰ ਖਿਲਾਫ ਮੰਗ ਪੱਤਰ ਵੀ ਦਿੱਤੇ ਗਏ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …