
ਫਰੀਦਕੋਟ ਵਿਚ ਦੋ ਨਸ਼ਾ ਤਸਕਰ ਕਾਬੂ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਪੈਂਦੇ ਜੰਡਿਆਲਾ ਗੁਰੂ ਵਿੱਚ ਨਸ਼ਾ ਤਸਕਰ ਦਾ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਜੰਡਿਆਲਾ ਗੁਰੂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨਸ਼ਾ ਤਸਕਰੀ ਕਰਦਾ ਸੀ ਤੇ ਖੁਦ ਵੀ ਨਸ਼ੇ ਦਾ ਆਦੀ ਸੀ। ਮਿਲੀ ਜਾਣਕਾਰੀ ਮੁਤਾਬਕ ਉਹ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਤੇ ਉਥੋਂ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ। ਬਲਜਿੰਦਰ ਸਿੰਘ ਕੋਲੋਂ ਇੱਕ ਪਿਸਤੌਲ ਤੇ ਐਕਟਿਵਾ ਵਿੱਚੋਂ ਕੁਝ ਨਕਦੀ ਵੀ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮ੍ਰਿਤਕ ‘ਤੇ ਦੋ ਕੇਸ ਦਰਜ ਸਨ। ਇਸੇ ਦੌਰਾਨ ਫਰੀਦਕੋਟ ਪੁਲਿਸ ਨੇ ਵੀ ਦੋ ਨਸ਼ਾ ਤਸਕਰਾਂ ਨੂੂੰ ਕਾਬੂ ਕੀਤਾ ਹੈ ਅਤੇ ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ ਹਨ।