
ਲੰਬੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਠਿੰਡਾ ਦੇ ਆਗੂ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਰਤਨ ਖ਼ਿਲਾਫ਼ ਪਾਰਟੀ ਵਰਕਰਾਂ ਨਾਲ ਠੱਗੀ ਮਾਰਨ ਦੇ ਗੰਭੀਰ ਇਲਜ਼ਾਮ ਲੱਗਣ ਮਗਰੋਂ ਕੀਤੀ ਗਈ ਹੈ। ਇਸ ਸਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਇਹ ਸ਼ਿਕਾਇਤਾਂ ਦਿੱਤੀਆਂ ਸਨ ਕਿ ਅਮਿਤ ਰਤਨ ਨੇ ਕਾਰੋਬਾਰ ਦੇ ਮੌਕੇ ਦੇਣ ਦੇ ਨਾਂ ‘ਤੇ ਠੱਗੀ ਮਾਰੀ ਹੈ। ਅਮਿਤ ਰਤਨ ਦੀਆਂ ਅਜਿਹੀਆਂ ਗੈਰ ਕਾਨੂੰਨੀ ਅਤੇ ਅਨੈਤਿਕ ਗਤੀਵਿਧੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਪ੍ਰਧਾਨ ਨੇ ਉਸ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ।