Breaking News
Home / ਪੰਜਾਬ / ਉਤਰ ਪ੍ਰਦੇਸ਼ ਦੇ 30 ਹਜ਼ਾਰ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਗਰਮਾਇਆ

ਉਤਰ ਪ੍ਰਦੇਸ਼ ਦੇ 30 ਹਜ਼ਾਰ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਗਰਮਾਇਆ

Image Courtesy : ਏਬੀਪੀ ਸਾਂਝਾ

ਕੈਪਟਨ ਅਮਰਿੰਦਰ ਇਸ ਮਾਮਲੇ ਸਬੰਧੀ ਯੋਗੀ ਅਤੇ ਸ਼ਾਹ ਨਾਲ ਕਰਨਗੇ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿੱਚ 30 ਹਜ਼ਾਰ ਤੋਂ ਵੱਧ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਇਸ ਮਾਮਲੇ ‘ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨਗੇ। ਕੈਪਟਨ ਨੇ ਤਿੰਨ ਪੀੜ੍ਹੀਆਂ ਤੋਂ ਯੂਪੀ ਵਿੱਚ ਰਹਿੰਦੇ ਸਿੱਖ ਪਰਿਵਾਰਾਂ ਦੇ ਉਜਾੜੇ ਦੀਆਂ ਮੀਡੀਆ ਰਿਪੋਰਟਾਂ ‘ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਭਾਰਤ ਦੇ ਸੰਘੀ ਢਾਂਚੇ ਦੇ ਵਿਰੁੱਧ ਹੈ ਤੇ ਭਾਰਤ ਦਾ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਆਜ਼ਾਦੀ ਦਿੰਦਾ ਹੈ। ਜ਼ਿਕਰਯੋਗ ਹੈ ਕਿ ਇਹ ਸਿੱਖ ਪਰਿਵਾਰ 1947 ਵਿਚ ਵੰਡ ਵੇਲੇ ਉੱਤਰ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਦੇ 17 ਪਿੰਡਾਂ ਵਿੱਚ ਵਸ ਗਏ ਸਨ ਅਤੇ ਇਨ੍ਹਾਂ ਆਪਣੀ ਸਖਤ ਮਿਹਨਤ ਨਾਲ ਜੰਗਲ ਦੇ ਖੇਤਰ ਨੂੰ ਕਾਸ਼ਤ ਯੋਗ ਜ਼ਮੀਨ ਵਿਚ ਬਦਲ ਦਿੱਤਾ ਸੀ।

Check Also

ਮਾਂ ਬੋਲੀ ਪੰਜਾਬੀ ਦੇ ਹੱਕ ’ਚ ਨਿੱਤਰੇ ਵਿਧਾਇਕ ਸਿਮਰਜੀਤ ਬੈਂਸ

ਕਿਹਾ- ਸੀਬੀਐੱਸਈ ਦਾ ਧੱਕਾ ਕਦੇ ਬਰਦਾਸ਼ਤ ਨਹੀਂ ਕਰਾਂਗੇ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਵਲੋਂ ਕੋਰ …