
ਚੀਨ ਦੀ ਸਰਹੱਦ ‘ਤੇ ਸੰਗਰੂਰ, ਪਟਿਆਲਾ, ਗੁਰਦਾਸਪੁਰ ਅਤੇ ਮਾਨਸਾ ਦੇ ਜਵਾਨਾਂ ਨੇ ਪਾਈ ਸੀ ਸ਼ਹੀਦੀ
ਚੰਡੀਗੜ੍ਹ/ਬਿਊਰੋ ਨਿਊਜ਼
ਚੀਨੀ ਸਰਹੱਦ ‘ਤੇ ਹੋਏ ਟਕਰਾਅ ਵਿਚ ਸ਼ਹੀਦ ਹੋਏ ਚਾਰ ਪੰਜਾਬੀ ਜਵਾਨਾਂ ਦੇ ਪਰਿਵਾਰਾਂ ਨਾਲ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ। ਕੈਪਟਨ ਨੇ ਕਿਹਾ ਕਿ ਦੇਸ਼ ਦੀ ਰਾਖੀ ਖ਼ਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਹੀਦ ਹੋਏ ਜਵਾਨਾਂ ਵਿਚ ਸੰਗਰੂਰ ਨੇੜਲੇ ਪਿੰਡ ਤੋਲਾਵਾਲ ਦਾ ਗੁਰਵਿੰਦਰ ਸਿੰਘ, ਪਟਿਆਲਾ ਨੇੜਲੇ ਪਿੰਡ ਸੀਲ ਦਾ ਮਨਦੀਪ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੋਜਰਾਜ ਦਾ ਸਤਨਾਮ ਸਿੰਘ ਅਤੇ ਜ਼ਿਲਾ ਮਾਨਸਾ ਦੇ ਪਿੰਡ ਬੀਰੇਵਾਲ ਡੋਗਰਾ ਦਾ ਗੁਰਤੇਜ ਸਿੰਘ ਸ਼ਾਮਲ ਹਨ।