Breaking News
Home / ਪੰਜਾਬ / ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਨਿੱਜੀ ਹੱਥਾਂ ‘ਚ ਦੇਣ ਦੇ ਰਾਹ ਤੁਰੀ ਪੰਜਾਬ ਸਰਕਾਰ

ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਨਿੱਜੀ ਹੱਥਾਂ ‘ਚ ਦੇਣ ਦੇ ਰਾਹ ਤੁਰੀ ਪੰਜਾਬ ਸਰਕਾਰ

ਅਕਾਲੀ ਦਲ ਨੇ ਕਿਹਾ – ਇਹ ਕਦਮ ਕੈਪਟਨ ਸਰਕਾਰ ਦੀ ਗਲਤ ਸੋਚ ਦਾ ਨਤੀਜਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਦੇ ਸਾਂਭ ਸੰਭਾਲ ਦੇ ਕੰਮ ਨੂੰ ਨਿੱਜੀ ਹੱਥਾਂ ਵਿਚ ਦੇਣ ਦੇ ਰਾਹ ਤੁਰ ਪਈ ਹੈ। ਇਸ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ, ਚੱਪੜਚਿੜੀ ਦੀ ਸਾਂਭ-ਸੰਭਾਲ ਦਾ ਕੰਮ ਵੀ ਨਿੱਜੀ ਹੱਥਾਂ ਵਿੱਚ ਦਿੱਤਾ ਜਾਵੇਗਾ। ਵੱਡਾ ਘੱਲੂਘਾਰਾ ਯਾਦਗਾਰ ਕੁੱਪ ਰੋਹੀੜਾ ਅਤੇ ਛੋਟਾ ਘੱਲੂਘਾਰਾ ਯਾਦਗਾਰ ਕਾਹਨੂੰਵਾਨ ‘ਤੇ 42 ਕਰੋੜ ਰੁਪਏ ਦੀ ਲਾਗਤ ਆਈ ਸੀ। ਇਸੇ ਤਰ੍ਹਾਂ ਬਠਿੰਡਾ, ਜਲੰਧਰ, ਲੁਧਿਆਣਾ ਅਤੇ ਗੁਰਦਾਸਪੁਰ ਦੇ ਸਰਕਟ ਹਾਊਸਾਂ ਦੀ ਸਾਂਭ-ਸੰਭਾਲ ਆਦਿ ਦਾ ਕੰਮ ਵੀ ਨਿੱਜੀ ਹੱਥਾਂ ਵਿਚ ਹੋਵੇਗਾ। ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਸਰਕਾਰ ਨੇ ਆਰਥਿਕ ਤੰਗੀ ਦੇ ਚੱਲਦਿਆਂ ਅਜਿਹੇ ਫੈਸਲੇ ਲਏ ਹਨ।
ਮੀਡੀਆ ਵਿਚ ਅਜਿਹੀਆਂ ਖਬਰਾਂ ਆਉਣ ਤੋਂ ਬਾਅਦ ਅਕਾਲੀ ਦਲ ਵੀ ਸਰਗਰਮ ਹੋ ਗਿਆ ਹੈ। ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਸਰਕਾਰ ਦੀ ਗਲਤ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ઠਕਾਂਗਰਸ ਸਰਕਾਰ ਵਿਚ ਇਹਨਾਂ ਇਤਿਹਾਸਕ ਯਾਦਗਾਰਾਂ ਪ੍ਰਤੀ ਕੋਈ ਸਤਿਕਾਰ ਤੇ ਜ਼ਿੰਮੇਵਾਰੀ ਨਹੀਂ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …