Breaking News
Home / ਹਫ਼ਤਾਵਾਰੀ ਫੇਰੀ / ਸ਼੍ਰੋਮਣੀ ਕਮੇਟੀ ਵਲੋਂ ਪੜਤਾਲ ਸਬੰਧੀ ਸਬ-ਕਮੇਟੀ ਗਠਿਤ

ਸ਼੍ਰੋਮਣੀ ਕਮੇਟੀ ਵਲੋਂ ਪੜਤਾਲ ਸਬੰਧੀ ਸਬ-ਕਮੇਟੀ ਗਠਿਤ

ਅੰਮ੍ਰਿਤਸਰ : ਉੱਤਰ ਪ੍ਰਦੇਸ਼ ਸਰਕਾਰ ਵਲੋਂ ਜ਼ਿਲ੍ਹਾ ਬਿਜਨੌਰ, ਰਾਮਪੁਰ ਤੇ ਲਖੀਮਪੁਰ ਖੀਰੀ ਦੇ ਵੱਖ-ਵੱਖ ਪਿੰਡਾਂ ਵਿਚ ਲਗਪਗ ਪਿਛਲੇ 70 ਸਾਲਾਂ ਤੋਂ ਵਸ ਰਹੇ ਸਿੱਖ ਪਰਿਵਾਰਾਂ ਨੂੰ ਉਜਾੜਨ ਦੀ ਕਾਰਵਾਈ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲਾਗੋਵਾਲ ਨੇ ਨਿਖੇਧੀ ਕੀਤੀ ਹੈ। ਭਾਈ ਲਾਗੋਵਾਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੱਸੇ ਪੰਜਾਬੀਆਂ ਪਾਸੋਂ ਜ਼ਮੀਨ ਹਥਿਆਉਣ ਲਈ ਸਰਕਾਰ ਦੀ ਕਾਰਵਾਈ ਸੂਬੇ ਅੰਦਰ ਵਸਦੇ ਪੰਜਾਬੀ ਭਾਈਚਾਰੇ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਕਰ ਰਹੀ। ਲੌਂਗੋਵਾਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਕੰਮਲ ਪੜਤਾਲ ਲਈ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ‘ਤੇ ਆਧਾਰਿਤ ਤਿੰਨ ਮੈਂਬਰੀ ਸਬ-ਕਮੇਟੀ ਗਠਿਤ ਕੀਤੀ ਗਈ ਹੈ।
ਅਕਾਲੀ ਦਲ ਕੇਂਦਰ ਕੋਲ ਉਠਾਏਗਾ ਮਾਮਲਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਉਹ ਯੂ ਪੀ ਵਿਚ ਚਾਰ ਵੱਖ-ਵੱਖ ਥਾਵਾਂ ‘ਤੇ ਤਕਰੀਬਨ 1000 ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਏਗਾ ਤੇ ਇਹ ਯਕੀਨੀ ਬਣਾਏਗਾ ਕਿ ਉਨ੍ਹਾਂ ਨਾਲ ਕੋਈ ਅਨਿਆਂ ਨਾ ਹੋਵੇ।
ਕੈਪਟਨ ਅਮਿਤ ਸ਼ਾਹ ਤੇ ਯੋਗੀ ਨਾਲ ਕਰਨਗੇ ਗੱਲ
ਚੰਡੀਗੜ : ਉਤਰ ਪ੍ਰਦੇਸ਼ ਵਿੱਚ 30 ਹਜ਼ਾਰ ਤੋਂ ਵੱਧ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਇਸ ਮਾਮਲੇ ‘ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨਗੇ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …