ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸ਼ਹੀਦ ਹੋਏ ਚਾਰੇ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦੀ ਸਾਂਝ ਪਾਉਂਦਿਆਂ ਸ਼ਹੀਦਾਂ ਦੇ ਪਰਿਵਾਰਾਂ ਨੂੰ 50-50 ਲੱਖ ਦੀ ਸ਼ਹਾਇਤਾ ਤੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ।
ਚੀਨ ਦੀ ਘਟੀਆ ਹਰਕਤ ‘ਤੇ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ
ਨਿਹੱਥੇ ਸੈਨਿਕਾਂ ਨੂੰ ਸ਼ਹੀਦ ਹੋਣ ਕਿਉਂ ਭੇਜਿਆ : ਰਾਹੁਲ ਗਾਂਧੀ
ਨਵੀਂ ਦਿੱਲੀ : ਚੀਨ ਦੀ ਘਟੀਆ ਹਰਕਤ ‘ਤੇ ਰਾਹੁਲ ਗਾਂਧੀ ਨੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਜਿੱਥੇ ਖਤ ਰਾਹੀਂ ਦੁਖ ਪ੍ਰਗਟਾਇਆ, ਉਥੇ ਹੀ ਮੋਦੀ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਪੁੱਛਿਆ ਕਿ ਨਿਹੱਥੇ ਸੈਨਿਕਾਂ ਨੂੰ ਸ਼ਹੀਦ ਹੋਣ ਕਿਉਂ ਭੇਜਿਆ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਸਰਕਾਰ ਨੇ ਬਿਨਾ ਹਥਿਆਰਾਂ ਤੋਂ ਭਾਰਤੀ ਜਵਾਨਾਂ ਨੂੰ ਸ਼ਹੀਦ ਹੋਣ ਲਈ ਕਿਉਂ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਚੀਨ ਦੀ ਇੰਨੀ ਹਿੰਮਤ ਕਿਵੇਂ ਹੋ ਗਈ ਕਿ ਉਹ ਸਾਡੇ ਜਵਾਨਾਂ ਦੀ ਹੱਤਿਆ ਕਰ ਦੇਵੇ। ਇਸ ‘ਤੇ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵੀਟ ਰਾਹੀਂ ਜਵਾਬ ਦਿੰਦਿਆਂ ਕਿਹਾ ਕਿ ਸ਼ਹੀਦ ਹੋਏ ਜਵਾਨ ਨਿਹੱਥੇ ਨਹੀਂ ਸਨ, ਉਨ੍ਹਾਂ ਕੋਲ ਹਥਿਆਰ ਸਨ ਪਰ ਦੋਵੇਂ ਮੁਲਕਾਂ ‘ਚ ਹੋਏ ਸਮਝੌਤੇ ਦੇ ਚਲਦਿਆਂ ਉਨ੍ਹਾਂ ਇਸ ਦੀ ਵਰਤੋਂ ਨਹੀਂ ਕੀਤੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …