Breaking News
Home / ਭਾਰਤ / ਵਿਦੇਸ਼ ਵਿਚ ਐਨ ਆਰ ਆਈਜ਼ ਦੀ ਭਲਾਈ ‘ਤੇ ਧਿਆਨ ਕੇਂਦਰਤ

ਵਿਦੇਸ਼ ਵਿਚ ਐਨ ਆਰ ਆਈਜ਼ ਦੀ ਭਲਾਈ ‘ਤੇ ਧਿਆਨ ਕੇਂਦਰਤ

ਸਰਕਾਰਾਂ ਪਰਵਾਸੀਆਂ ਦੀ ਭਲਾਈ ਯਕੀਨੀ ਬਣਾਉਣ : ਐਸ. ਜੈਸ਼ੰਕਰ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਵਿਦੇਸ਼ ਵਿਚ ਭਾਰਤੀ ਪ੍ਰਤਿਭਾ ‘ਤੇ ਕਰੋਨਾ ਦੇ ਨਾਂਹ-ਪੱਖੀ ਆਰਥਿਕ ਅਸਰ ਨੂੰ ਘਟਾਉਣ ਲਈ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ ਅਤੇ ਉਥੋਂ ਦੀਆਂ ਸਰਕਾਰਾਂ ਨੂੰ ਪਰਵਾਸੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਆਖਿਆ ਜਾ ਰਿਹਾ ਹੈ।
ਪ੍ਰੋਟੈਕਟਰਸ ਆਫ਼ ਇਮੀਗ੍ਰੈਂਟਸ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਾਲਾਨਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਵਾਸੀਆਂ ਨੂੰ ਵੀ ਕੋਵਿਡ ਨਾਲ ਝੰਬੇ ਅਰਥਚਾਰੇ ਦੀ ਨੁਹਾਰ ਬਦਲਣ ਦੀ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਜੈਸ਼ੰਕਰ ਨੇ ਕਿਹਾ, ”ਸਾਡੀ ਸਰਕਾਰ ਨੇ ਪਿਛਲੇ ਛੇ ਸਾਲਾਂ ਦੌਰਾਨ ਭਾਰਤੀ ਪਰਵਾਸੀਆਂ ਦੇ ਹਿੱਤਾਂ ਨੂੰ ਉਤਸ਼ਾਹਿਤ ਕਰਨ ਲਈ ਉਚ ਪ੍ਰਾਥਮਿਕਤਾ ਦਿੱਤੀ ਹੈ।” ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਨੇ ਕਿਹਾ ਕਿ ਸਰਕਾਰ ਦੂਜੇ ਮੁਲਕਾਂ ਦੀਆਂ ਸਰਕਾਰਾਂ ਨਾਲ ਪਰਵਾਸ ਅਤੇ ਆਉਣ-ਜਾਣ ਦੇ ਸਮਝੌਤਿਆਂ ਰਾਹੀਂ ਸੁਖਾਲਿਆਂ ਸਫ਼ਰ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਲਗਾਤਾਰ ਗੱਲਬਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਕਈ ਸਾਲ ਕੰਮ ਕਰਨ ਮਗਰੋਂ ਪਰਤੇ ਭਾਰਤੀ ਆਪਣੇ ਹੁਨਰ ਅਤੇ ਯੋਗਤਾ ਨਾਲ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਊਣਗੇ। ਊਨ੍ਹਾਂ ਕਿਹਾ ਕਿ ਕੌਮੀ ਹੁਨਰ ਵਿਕਾਸ ਨਿਗਮ ਨੂੰ ਮੁਲਕ ਪਰਤੇ ਪਰਵਾਸੀ ਭਾਰਤੀਆਂ ਦੇ ਅੰਕੜੇ ਸੌਂਪੇ ਗਏ ਹਨ ਤਾਂ ਜੋ ਊਹ ‘ਸਵਦੇਸ਼ੀ’ ਹੁਨਰਮੰਦ ਵਰਕਰਾਂ ਦਾ ਡੇਟਾ ਬਣਾ ਸਕਣ।
ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਕਰੋਨਾ ਸੰਕਟ ਵੇਲੇ ਆਪਣੇ ਆਪ ਨੂੰ ਬਚਾਅ ਕੇ ਮੁਲਕ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਵੀ ਕਾਨਫਰੰਸ ਨੂੰ ਸੰਬੋਧਨ ਕੀਤਾ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …