ਭਾਰਤ ਨੂੰ ਹੋਵੇਗਾ ਸਭ ਤੋਂ ਵੱਧ ਨੁਕਸਾਨ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਐਚ-1ਬੀ ਵੀਜ਼ਾ ਮੁਅੱਤਲ ਕਰਨ ਦੇ ਰੌਂਅ ਵਿਚ ਹਨ ਅਤੇ ਇਸ ‘ਤੇ ਵਿਚਾਰ ਵੀ ਹੋ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤ ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ ਕਿਉਂਕਿ ਭਾਰਤ ਵਿਚ ਹਜ਼ਾਰਾਂ ਆਈ. ਟੀ. ਪੇਸ਼ਾਵਰਾਂ ਦਾ ਇਸ ਵੀਜ਼ਾ ਜ਼ਰੀਏ ਕੰਮ ਕਰਨ ਦਾ ਸੁਪਨਾ ਹੁੰਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅਮਰੀਕਾ ਵਿਚ ਵੱਡੇ ਪੱਧਰ ‘ਤੇ ਬੇਰੁਜ਼ਗਾਰੀ ਦੇ ਮੱਦੇਨਜ਼ਰ ਐਚ-1ਬੀ ਅਤੇ ਕੁਝ ਹੋਰ ਵੀਜ਼ਿਆਂ ਨੂੰ ਮੁਅੱਤਲ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਐਚ-1ਬੀ ਅਤੇ ਕੁਝ ਹੋਰ ਵੀਜ਼ਿਆਂ ਲਈ ਇਹ ਪ੍ਰਸਤਾਵਿਤ ਮੁਅੱਤਲੀ ਅਮਰੀਕਾ ਵਿਚ ਬਾਹਰੋਂ ਆਉਣ ਵਾਲੇ ਪ੍ਰੋਫ਼ੈਸ਼ਨਲਸ ਨੂੰ ਵੱਡਾ ਝਟਕਾ ਦੇ ਸਕਦੀ ਹੈ। ਪ੍ਰਸਤਾਵਿਤ ਮੁਅੱਤਲੀ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸਰਕਾਰ ਦੇ ਨਵੇਂ ਵਿੱਤੀ ਸਾਲ ਵਿਚ ਵੱਧ ਸਕਦੀ ਹੈ ਜਦੋਂ ਕਈ ਨਵੇਂ ਵੀਜ਼ੇ ਜਾਰੀ ਕੀਤੇ ਜਾਂਦੇ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਹਿਲਾਂ ਤੋਂ ਹੀ ਵੀਜ਼ਾ ਧਾਰਕਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਨਹੀਂ ਹੈ, ਹਾਲਾਂਕਿ ਵਾਈਟ ਹਾਊਸ ਵਲੋਂ ਸਫ਼ਾਈ ਦਿੰਦੇ ਹੋਏ ਕਿਹਾ ਗਿਆ ਹੈ ਕਿ ਅਜੇ ਇਸ ਸਬੰਧੀ ਕੋਈ ਆਖ਼ਰੀ ਫ਼ੈਸਲਾ ਨਹੀਂ ਹੋਇਆ ਹੈ ਅਤੇ ਪ੍ਰਸ਼ਾਸਨ ਵੱਖ-ਵੱਖ ਪ੍ਰਸਤਾਵਾਂ ‘ਤੇ ਵਿਚਾਰ ਕਰ ਰਿਹਾ ਹੈ।
Check Also
ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ
ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …