21 ਜੂਨ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ
ਫ਼ਰੀਦਕੋਟ : ਬਹੁਚਰਚਿਤ ਬਹਿਬਲ ਗੋਲੀ ਕਾਂਡ ਵਿੱਚ ਪੁਲਿਸ ਨੇ ਫ਼ਰੀਦਕੋਟ ਦੇ ਨੌਜਵਾਨ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਹੈ। ਬਰਾੜ ਦੀ ਲਾਇਸੈਂਸੀ ਰਾਈਫਲ ਪੁਲਿਸ ਨੇ ਕਥਿਤ ਜਿਪਸੀ ਵਿੱਚ ਗੋਲੀਆਂ ਮਾਰਨ ਲਈ ਵਰਤੀ ਸੀ। ਪੁਲਿਸ ਨੇ ਹਾਲਾਂਕਿ ਮਗਰੋਂ ਦਾਅਵਾ ਕੀਤਾ ਸੀ ਕਿ ਜਿਪਸੀ ਵਿਚ ਗੋਲੀਆਂ ਧਰਨਾਕਾਰੀਆਂ ਨੇ ਮਾਰੀਆਂ ਹਨ ਅਤੇ ਪੁਲਿਸ ਨੇ ਸਵੈ-ਰੱਖਿਆ ਲਈ ਫਾਇਰਿੰਗ ਕੀਤੀ। ਜੁਡੀਸ਼ਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਬਹਿਬਲ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਸੁਹੇਲ ਸਿੰਘ ਬਰਾੜ ਨੂੰ 21 ਜੂਨ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਵਿਚ ਦਾਅਵਾ ਕੀਤਾ ਕਿ ਉਨ੍ਹਾਂ ਨੇ ਸੁਹੇਲ ਬਰਾੜ ਤੋਂ ਜਿਪਸੀ ਵਿੱਚ ਮਾਰੀਆਂ ਗੋਲੀਆਂ ਦੇ ਖੋਖੇ ਬਰਾਮਦ ਕਰਨੇ ਹਨ। ਇਸ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪੁੱਛ-ਪੜਤਾਲ ਜ਼ਰੂਰੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਉਹ ਇਸ ਮਾਮਲੇ ਵਿਚ ਪੰਕਜ ਮੋਟਰ ਫ਼ਰੀਦਕੋਟ ਦੇ ਦੋ ਮੁਲਾਜ਼ਮਾਂ ਨੂੰ ਵੀ ਗ੍ਰਿਫਤਾਰ ਕਰਨਾ ਚਾਹੁੰਦੇ ਹਨ। ਇਸ ਲਈ ਸੁਹੇਲ ਬਰਾੜ ਨੂੰ ਦਾ ਪੁਲਿਸ ਰਿਮਾਂਡ ਲੋੜੀਂਦਾ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …