ਹਰਸਿਮਰਤ ਬਾਦਲ ਦਾ ਮੰਗਿਆ ਅਸਤੀਫਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਵੱਲੋਂ ਖੇਤੀ ਸਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲਾ ਤਾਨਾਸ਼ਾਹੀ ਫ਼ੈਸਲਾ ਦੱਸਿਆ ਹੈ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ। ਉਨ੍ਹਾਂ ਪੱਤਰ ਰਾਹੀਂ ਆਰਡੀਨੈਂਸ ਦੇ ਕਿਸਾਨਾਂ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਕੇਂਦਰ ਸਰਕਾਰ ਨੂੰ ਜਾਣੂ ਕਰਵਾ ਕੇ ਤਿੰਨੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਹੈ। ਮਾਨ ਨੇ ਕਿਹਾ ਕਿ ਇਹ ਆਰਡੀਨੈਂਸ ਸਿਰਫ਼ ਕਿਸਾਨਾਂ, ਖੇਤ ਮਜ਼ਦੂਰਾਂ ਲਈ ਹੀ ਨਹੀਂ ਸਗੋਂ ਆੜ੍ਹਤੀਆਂ, ਮੁਨੀਮਾਂ, ਪੱਲੇਦਾਰਾਂ ਤੇ ਟਰਾਂਸਪੋਰਟਰਾਂ ਦੀ ਵੀ ਹੋਂਦ ਖ਼ਤਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਕੈਬਨਿਟ ਵਿਚ ਪੰਜਾਬ ਦੇ ਅਧਿਕਾਰਾਂ ਅਤੇ ਕਿਸਾਨਾਂ ‘ਤੇ ਡਾਕਾ ਮਾਰਨ ਦਾ ਫ਼ੈਸਲਾ ਲਿਆ ਜਾ ਰਿਹਾ ਸੀ, ਉਸ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਚੁੱਪੀ ਧਾਰ ਲਈ। ਅਜਿਹੇ ਵਿਚ ਆਮ ਆਦਮੀ ਪਾਰਟੀ ਵੱਲੋਂ ਹਰਸਿਮਰਤ ਬਾਦਲ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਕਿ ਆਖਰ ਉਨ੍ਹਾਂ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਨੂੰ ਅੱਖੋਂ ਪਰੋਖੇਂ ਕਿਉਂ ਕਰ ਦਿੱਤਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …