Breaking News
Home / ਪੰਜਾਬ / ਨਿਰਮਲ ਸਿੰਘ ਖਾਲਸਾ ਦੀ ਮੌਤ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

ਨਿਰਮਲ ਸਿੰਘ ਖਾਲਸਾ ਦੀ ਮੌਤ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

ਅੰਮ੍ਰਿਤਸਰ : ਭਾਈ ਨਿਰਮਲ ਸਿੰਘ ਖਾਲਸਾ ਦੀ ਕਰੋਨਾ ਵਾਇਰਸ ਕਾਰਨ ਹੋਈ ਮੌਤ ਸਬੰਧੀ ਲੱਗੇ ਦੋਸ਼ਾਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਜਾਂਚ ਟੀਮ ਦੀ ਅਗਵਾਈ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਸੌਂਪੀ ਗਈ। ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਅਤੇ ਸਿਵਲ ਸਰਜਨ ਮੈਂਬਰ ਵਜੋਂ ਸ਼ਾਮਲ ਹਨ। ਹੁਣ ਵਿਸ਼ੇਸ਼ ਜਾਂਚ ਟੀਮ ਨੇ ਇਸ ਮਾਮਲੇ ਵਿੱਚ ਕਰੀਬ 25 ਵਿਅਕਤੀਆਂ ਨੂੰ ਸੰਮਨ ਭੇਜੇ ਹਨ। ਜਿਨ੍ਹਾਂ ਵਿੱਚ ਭਾਈ ਖਾਲਸਾ ਦੇ ਪਰਿਵਾਰਕ ਮੈਂਬਰ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਕੁਝ ਅਧਿਕਾਰੀ ਅਤੇ ਕਰਮਚਾਰੀਆਂ ਸਮੇਤ ਵੇਰਕਾ ਦੇ ਕੁਝ ਲੋਕ ਵੀ ਸ਼ਾਮਲ ਹਨ। ਇਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਵਾਸਤੇ ਇਸ ਮਹੀਨੇ ਦੀਆਂ ਵੱਖ-ਵੱਖ ਤਰੀਕਾਂ ‘ਤੇ ਸੱਦਿਆ ਗਿਆ ਹੈ। ਦੱਸਣਯੋਗ ਹੈ ਕਿ ਭਾਈ ਖਾਲਸਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਦਾ ਇਲਾਜ ਠੀਕ ਢੰਗ ਨਾਲ ਨਹੀਂ ਕੀਤਾ ਗਿਆ। ਇਲਾਜ ਦੌਰਾਨ ਲਾਪਰਵਾਹੀ ਵਰਤੀ ਗਈ ਹੈ, ਜੋ ਉਨ੍ਹਾਂ ਦੀ ਮੌਤ ਦਾ ਕਾਰਨ ਬਣੀ ਹੈ। ਇਸ ਤੋਂ ਇਲਾਵਾ ਵੇਰਕਾ ਵਿਚ ਸਸਕਾਰ ਰੋਕਣ ਦਾ ਮਾਮਲਾ ਵੀ ਜਾਂਚ ਦੇ ਘੇਰੇ ਵਿੱਚ ਹੈ। ਭਾਈ ਖਾਲਸਾ ਦੀ ਮੌਤ ਤੋਂ ਪਹਿਲਾਂ ਉਨ੍ਹਾਂ ਦੀ ਇੱਕ ਆਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ ਕੋਈ ਇਲਾਜ ਨਾ ਕੀਤੇ ਜਾਣ ਅਤੇ ਊਣਤਾਈਆਂ ਦੇ ਦੋਸ਼ ਲਾਏ ਸਨ। ਭਾਈ ਖਾਲਸਾ ਦੀ ਮੌਤ ਮਗਰੋਂ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਬਾਕੀ ਮੈਂਬਰਾਂ ਨੂੰ ਹੋਰ ਹਸਪਤਾਲ ਵਿਚ ਇਲਾਜ ਲਈ ਭੇਜ ਦਿੱਤਾ ਸੀ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …