Breaking News
Home / ਪੰਜਾਬ / ਪੰਜਾਬ ਦੇ 7 ਪਿੰਡਾਂ ਦੀਆਂ ਪੰਚਾਇਤਾਂ ਨੂੰ ਕੌਮੀ ਪੁਰਸਕਾਰ

ਪੰਜਾਬ ਦੇ 7 ਪਿੰਡਾਂ ਦੀਆਂ ਪੰਚਾਇਤਾਂ ਨੂੰ ਕੌਮੀ ਪੁਰਸਕਾਰ

ਪਿੰਡ ਸੀਚੇਵਾਲ ਅਤੇ ਟਹਿਣਾ ਦੀ ਪੰਚਾਇਤ ਵੀ ਪੁਰਸਕਾਰ ਹਾਸਲ ਕਰਨ ਵਾਲਿਆਂ ‘ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਕੌਮੀ ਪੁਰਸਕਾਰ ਪੰਜਾਬ ਦੀ ਇੱਕ ਜ਼ਿਲ੍ਹਾ ਪਰਿਸ਼ਦ, 2 ਬਲਾਕ ਸਮਿਤੀਆਂ ਅਤੇ 7 ਗ੍ਰਾਮ ਪੰਚਾਇਤਾਂ ਦੀ ਝੋਲੀ ਪਏ ਹਨ।
ਕੇਂਦਰ ਨੇ ਸਾਲ 2018-19 ਦੇ ਪੁਰਸਕਾਰਾਂ ਦਾ ਐਲਾਨ ਕੀਤਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਧਾਈ ਦਿੱਤੀ ਹੈ। ਪੰਚਾਇਤ ਵਿਭਾਗ ਦੀ ਵਿੱਤ ਕਮਿਸ਼ਨਰ ਸੀਮਾ ਜੈਨ ਨੇ ਦੱਸਿਆ ਕਿ ਕਿ ਪੰਜਾਬ ਦੀਆਂ 7 ਗ੍ਰਾਮ ਪੰਚਾਇਤਾਂ, 2 ਬਲਾਕ ਸਮਿਤੀਆਂ ਅਤੇ 1 ਜ਼ਿਲ੍ਹਾ ਪਰਿਸ਼ਦ ਨੂੰ ਵਧੀਆ ਕਾਰਗੁਜ਼ਾਰੀ ਲਈ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿਚ ਜ਼ਿਲ੍ਹਾ ਪਰਿਸ਼ਦ ਮੁਕਤਸਰ ਨੂੰ 50 ਲੱਖ, ਬਲਾਕ ਸਮਿਤੀ ਮਾਛੀਵਾੜਾ ਅਤੇ ਨਵਾਂ ਸ਼ਹਿਰ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮੋਗਾ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਰਣਸੀਂਹ ਕਲਾਂ, ਰੋਪੜ ਦੇ ਪਿੰਡ ਬੱੜਾ, ਸੰਗਰੂਰ ਦੇ ਪਿੰਡ ਭੱਦਲਵੜ, ਮੁਹਾਲੀ ਦੇ ਪਿੰਡ ਢਕੋਰਾ ਕਲਾਂ, ਲੁਧਿਆਣਾ ਦੇ ਪਿੰਡ ਰੁਰੇਵਾਲ, ਜਲੰਧਰ ਦੇ ਪਿੰਡ ਸੀਚੇਵਾਲ, ਫਰੀਦਕੋਟ ਦੇ ਪਿੰਡ ਟਹਿਣਾ ਦੀ ਪੰਚਾਇਤ ਨੂੰ 5 ਤੋਂ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤ ਰਣਸੀਹ ਕਲਾਂ ਨੂੰ ਨਾਨਾ ਜੀ ਦੇਸ਼ਮੁਖ ਰਾਸ਼ਟਰੀ ਗੌਰਵ ਪੁਰਸਕਾਰ ਲਈ ਵੀ ਚੁਣਿਆ ਗਿਆ ਹੈ। ਇਸ ਦੀ ਇਨਾਮੀ ਰਾਸ਼ੀ 10 ਲੱਖ ਰੁਪਏ ਹੈ। ਬੱਚਿਆਂ ਦੀ ਸਿਹਤ ਅਤੇ ਵਿਕਾਸ ਲਈ ਕੰਮ ਕਰਨ ਵਾਲੀ ਗ੍ਰਾਮ ਪੰਚਾਇਤ ਨੂੰ 5 ਲੱਖ ਦੀ ਇਨਾਮੀ ਰਾਸ਼ੀ ਵਾਲਾ ਚਾਈਲਡ ਫਰੈਂਡਲੀ ਗ੍ਰਾਮ ਪੰਚਾਇਤ ਐਵਾਰਡ ਦਿੱਤਾ ਜਾਂਦਾ ਹੈ, ਜੋ ਗ੍ਰਾਮ ਪੰਚਾਇਤ ਅਸਰਪੁਰ ਨੇ ਹਾਸਲ ਕੀਤਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …