Breaking News
Home / ਭਾਰਤ / ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 8 ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 8 ਅੱਤਵਾਦੀ ਮਾਰ ਮੁਕਾਏ

Image Courtesy : ਏਬੀਪੀ ਸਾਂਝਾ

ਇਸੇ ਮਹੀਨੇ 35 ਅੱਤਵਾਦੀਆਂ ਦਾ ਹੋਇਆ ਸਫਾਇਆ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਅਵੰਤੀਪੋਰਾ ਅਤੇ ਸ਼ੋਪੀਆ ਵਿਚ ਲੰਘੇ 24 ਘੰਟਿਆਂ ਵਿਚ ਸੁਰੱਖਿਆ ਬਲਾਂ ਨੇ ਅੱਠ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਵਿਚੋਂ ਪੰਜ ਅੱਤਵਾਦੀ ਸ਼ੋਪੀਆ ਅਤੇ ਤਿੰਨ ਅਵੰਤੀਪੋਰਾ ‘ਚ ਮੁਕਾਬਲੇ ਦੌਰਾਨ ਮਾਰੇ ਗਏ ਅਤੇ ਦੋਵਾਂ ਸਥਾਨਾਂ ‘ਤੇ ਸਰਚ ਅਪਰੇਸ਼ਨ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਜੰਮੂ ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਦੱਸਿਆ ਕਿ ਸ਼ੋਪੀਆ ਅਤੇ ਅਵੰਤੀਪੋਰਾ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ ਅਤੇ ਇਸ ਤੋਂ ਬਾਅਦ ਹੀ ਸਰਚ ਅਪਰੇਸ਼ਨ ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖ ਕੇ ਫਾੲਰਿੰਗ ਸ਼ੁਰੂ ਕਰ ਦਿੱਤੀ। ਜਿਸਦਾ ਭਾਰਤੀ ਫੌਜ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਅਤੇ 8 ਅੱਤਵਾਦੀਆਂ ਨੂੰ ਮਾਰ ਮੁਕਾਇਆ। ਉਨ੍ਹਾਂ ਦੱਸਿਆ ਕਿ ਇਸੇ ਮਹੀਨੇ ਵਿਚ 35 ਅੱਤਵਾਦੀਆਂ ਦਾ ਖਾਤਮਾ ਕੀਤਾ ਜਾ ਚੁੱਕਾ ਹੈ।

Check Also

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ

ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …