![](https://parvasinewspaper.com/wp-content/uploads/2020/06/ww-15-300x200.jpg)
ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ/ਬਿਊਰੋ ਨਿਊਜ਼
ਚੀਨ ਦੀ ਸਰਹੱਦ ‘ਤੇ ਸ਼ਹੀਦ ਹੋਏ ਪੰਜਾਬ ਦੇ ਚਾਰਾਂ ਜਵਾਨਾਂ ਦਾ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਗੁਰਦਾਸਪੁਰ ਦੇ ਪਿੰਡ ਭੋਜਰਾਜ ਦੇ ਸ਼ਹੀਦ ਸਤਨਾਮ ਸਿੰਘ ਅਤੇ ਪਟਿਆਲਾ ਦੇ ਪਿੰਡ ਸੀਲ ਦੇ ਜਵਾਨ ਮਨਦੀਪ ਸਿੰਘ ਦਾ ਸਸਕਾਰ ਕੀਤਾ ਗਿਆ ਸੀ ਅਤੇ ਅੱਜ ਸੰਗਰੂਰ ਨੇੜਲੇ ਪਿੰਡ ਤੋਲਾਵਾਲ ਦੇ ਸ਼ਹੀਦ ਗੁਰਵਿੰਦਰ ਸਿੰਘ ਅਤੇ ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੇਵਾਲ ਡੋਗਰਾ ਦੇ ਸ਼ਹੀਦ ਗੁਰਤੇਜ ਸਿੰਘ ਦਾ ਵੀ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਹੀਦਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਅਤੇ ਚੀਨ ਮੁਰਦਾਬਾਦ ਦੇ ਨਾਅਰੇ ਵੀ ਲਗਾਏ।