ਤਿੰਨ ਦਿਨਾਂ ਬਾਅਦ 10 ਜਵਾਨਾਂ ਨੂੰ ਕੀਤਾ ਰਿਹਾਅ
ਨਵੀਂ ਦਿੱਲੀ/ਬਿਊਰੋ ਨਿਊਜ਼
ਲੱਦਾਖ ਦੇ ਗਲਵਾਨ ਵਿਚ ਪਿਛਲੇ ਦਿਨੀਂ ਭਾਰਤ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਝੜਪ ਸਬੰਧੀ ਨਵੀ ਗੱਲ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ ਦੀ ਫੌਜ ਨੇ ਭਾਰਤ ਦੇ 10 ਜਵਾਨਾਂ ਨੂੰ ਬੰਧਕ ਬਣਾ ਲਿਆ ਸੀ ਅਤੇ ਹੁਣ ਇਨ੍ਹਾਂ 10 ਜਵਾਨਾਂ ਨੂੂੰ ਮੇਜਰ ਜਨਰਲ ਪੱਧਰ ‘ਤੇ ਹੋਈ ਗੱਲਬਾਤ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਉਧਰ ਭਾਰਤੀ ਫੌਜ ਦਾ ਦਾਅਵਾ ਸੀ ਕਿ ਸਾਡਾ ਕੋਈ ਵੀ ਫੌਜੀ ਲਾਪਤਾ ਨਹੀਂ ਹੈ। ਧਿਆਨ ਰਹੇ ਕਿ ਭਾਰਤ ਅਤੇ ਚੀਨ ਦੇ ਫੌਜੀਆਂ ਵਿਚਾਲੇ ਹੋਈ ਝੜਪ ਵਿਚ 20 ਭਾਰਤੀ ਫੌਜੀ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿਚੋਂ 4 ਪੰਜਾਬ ਨਾਲ ਸਬੰਧਤ ਸਨ ਅਤੇ 76 ਫੌਜੀ ਜ਼ਖਮੀ ਵੀ ਹੋਏ, ਜਿਨ੍ਹਾਂ ਵਿਚੋਂ 18 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਝੜਪ ਵਿਚ ਚੀਨ ਦੇ 40 ਤੋਂ ਜ਼ਿਆਦਾ ਫੌਜੀ ਮਾਰੇ ਗਏ ਸਨ ਅਤੇ ਇਨ੍ਹਾਂ ਵਿਚ ਕਮਾਂਡਿੰਗ ਅਫਸਰ ਵੀ ਸ਼ਾਮਲ ਸੀ। ਉਧਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਚੀਨ ਤੋਂ ਸਾਰੇ ਸਬੰਧ ਖਤਮ ਕਰਨ ਦੀ ਧਮਕੀ ਦੇ ਦਿੱਤੀ ਹੈ।
Check Also
ਹਰਿਆਣਾ ’ਚ ਕਾਂਗਰਸ ਨਾਲ ਗਠਜੋੜ ਦੀ ਗੱਲਬਾਤ ਵਿਚਾਲੇ ‘ਆਪ’ ਨੇ ਉਮੀਦਵਾਰਾਂ ਦੀ ਸੂਚੀ ਐਲਾਨੀ
ਪਿਹੋਵਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਲੜ ਸਕਦੀ ਹੈ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …