Breaking News
Home / ਭਾਰਤ / ਚੀਨ ਮਾਮਲੇ ‘ਤੇ ਡਾ ਮਨਮੋਹਨ ਸਿੰਘ ਨੇ ਨਰਿੰਦਰ ਮੋਦੀ ਨੂੂੰ ਦਿੱਤੀ ਨਸੀਹਤ

ਚੀਨ ਮਾਮਲੇ ‘ਤੇ ਡਾ ਮਨਮੋਹਨ ਸਿੰਘ ਨੇ ਨਰਿੰਦਰ ਮੋਦੀ ਨੂੂੰ ਦਿੱਤੀ ਨਸੀਹਤ

Image Courtesy : ਏਬੀਪੀ ਸਾਂਝਾ

ਕਿਹਾ – ਸੋਚ ਸਮਝ ਕੇ ਬਿਆਨ ਦੇਣ ਨਰਿੰਦਰ ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਦੇ ਮੁੱਦੇ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਹਿਲੀ ਵਾਰ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ, ਰਣਨੀਤੀ ਅਤੇ ਸਰਹੱਦਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਚ ਸਮਝ ਕੇ ਬਿਆਨ ਦੇਣਾ ਚਾਹੀਦਾ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿ ਇਨ੍ਹਾਂ ਮਾਮਲਿਆਂ ਵਿਚ ਉਨ੍ਹਾਂ ਦੀਆਂ ਗੱਲਾਂ ਦਾ ਕੀ ਅਸਰ ਪਵੇਗਾ। ਪਿਛਲੇ ਦਿਨੀਂ ਸਰਬ ਪਾਰਟੀ ਮੀਟਿੰਗ ਵਿਚ ਮੋਦੀ ਦੇ ਬਿਆਨ ‘ਤੇ ਛਿੜੇ ਵਿਵਾਦ ਤੋਂ ਬਾਅਦ ਡਾ. ਸਿੰਘ ਨੇ ਅੱਜ ਇਹ ਕੁਮੈਂਟ ਕੀਤਾ। ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੂੰ ਕੁਝ ਵੱਡੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਸਰਹੱਦਾਂ ਦੀ ਸੁਰੱਖਿਆ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਨਿਆਂ ਮਿਲ ਸਕੇ ਅਤੇ ਇਹ ਸਮਾਂ ਰਾਸ਼ਟਰ ਦੇ ਰੂਪ ਵਿਚ ਇਕੱਠੇ ਖੜ੍ਹੇ ਹੋਣ ਤੇ ਇੱਕਜੁੱਟ ਹੋਣ ਦਾ ਹੈ।

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …