![](https://parvasinewspaper.com/wp-content/uploads/2020/06/New-Project-6-2-300x150.jpg)
ਹਰਪਾਲ ਚੀਮਾ ਤੇ ਮੀਤ ਹੇਅਰ ਦੀ ਹੋਈ ਗ੍ਰਿਫਤਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਵਿਧਾਇਕ ਹਰਪਾਲ ਚੀਮਾ ਅਤੇ ਮੀਤ ਹੇਅਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ‘ਆਪ’ ਵਿਧਾਇਕ ਜੈ ਕਿਸ਼ਨ ਰੋੜੀ ਵੀ ਵਿੱਤ ਮੰਤਰੀ ਦੀ ਕੋਠੀ ਤੱਕ ਪਹੁੰਚ ਗਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ। ਇਨ੍ਹਾਂ ‘ਆਪ’ ਆਗੂਆਂ ਨੂੰ ਗ੍ਰਿਫਤਾਰ ਕਰਕੇ ਚੰਡੀਗੜ੍ਹ ਦੇ ਸੈਕਟਰ 3 ਦੇ ਥਾਣੇ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕਾਂ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ ਇਸ ਕਰਕੇ ਕੀਤਾ ਜਾ ਰਿਹਾ ਸੀ ਕਿ ਪੰਜਾਬ ਸਰਕਾਰ ਨੇ ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੀ ਤਿਆਰੀ ਕਰ ਲਈ ਹੈ। ‘ਆਪ’ ਵਿਧਾਇਕਾਂ ਦਾ ਕਹਿਣਾ ਸੀ ਕਿ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਉਹ ਇਸ ਥਰਮਲ ਪਲਾਂਟ ਨੂੰ ਦੁਬਾਰਾ ਸ਼ੁਰੂ ਕਰਨਗੇ, ਪਰ ਕੈਪਟਨ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।