26.9 C
Toronto
Friday, August 14, 2026
spot_img
Homeਭਾਰਤਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧਿਆ

ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧਿਆ

ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧਿਆ
Image Courtesy : ਏਬੀਪੀ ਸਾਂਝਾ

ਸੰਸਾਰ ਭਰ ਵਿਚ ਕਰੋਨਾ ਪੀੜਤ 92 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧ ਗਿਆ ਹੈ ਅਤੇ ਹੁਣ ਤੱਕ ਪੀੜਤਾਂ ਦੀ ਗਿਣਤੀ 4 ਲੱਖ 42 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਭਾਰਤ ਵਿਚ ਐਕਟਿਵ ਕੇਸਾਂ ਦੀ ਗਿਣਤੀ 1 ਲੱਖ 80 ਹਜ਼ਾਰ ਦੇ ਕਰੀਬ ਹੈ ਅਤੇ 2 ਲੱਖ 48 ਹਜ਼ਾਰ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਜਦਕਿ 14 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਕਰੋਨਾ ਕਰਕੇ ਜਾਨ ਵੀ ਜਾ ਚੁੱਕੀ ਹੈ।
ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 92 ਲੱਖ 20 ਹਜ਼ਾਰ ਤੋਂ ਪਾਰ ਚਲੀ ਗਈ ਹੈ। ਸੰਸਾਰ ਵਿਚ ਹੁਣ ਤੱਕ 50 ਲੱਖ ਦੇ ਕਰੀਬ ਲੋਕ ਸਿਹਤਯਾਬ ਵੀ ਹੋਏ ਅਤੇ 4 ਲੱਖ 75 ਹਜ਼ਾਰ ਤੋਂ ਵੱਧ ਲੋਕ ਕਰੋਨਾ ਤੋਂ ਹਾਰ ਵੀ ਚੁੱਕੇ ਹਨ। ਅਮਰੀਕਾ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 24 ਲੱਖ ਨੇੜੇ ਪਹੁੰਚ ਗਈ ਹੈ ਅਤੇ ਉਥੇ ਵੀ ਹੁਣ ਤੱਕ 10 ਲੱਖ ਤੋਂ ਜ਼ਿਆਦਾ ਵਿਅਕਤੀ ਠੀਕ ਹੋ ਗਏ ਹਨ। ਧਿਆਨ ਰਹੇ ਕਿ ਅਮਰੀਕਾ ਵਿਚ 1 ਲੱਖ 22 ਹਜ਼ਾਰ ਤੋਂ ਜ਼ਿਆਦਾ ਲੋਕ ਕਰੋਨਾ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

RELATED ARTICLES
POPULAR POSTS