
ਭਾਰਤ ‘ਤੇ ਪਏਗਾ ਸਭ ਤੋਂ ਜ਼ਿਆਦਾ ਅਸਰ
ਵਾਸ਼ਿੰਗਟਨ/ਬਿਊਰੋ ਨਿਊਜ਼
ਕੋਰੋਨਾ ਸੰਕਟ ਕਾਰਨ ਅਮਰੀਕਾ ਵਿਚ ਵਧੀ ਬੇਰੁਜ਼ਗਾਰੀ ਦੀ ਦਰ ਦੇ ਚੱਲਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਵੱਡਾ ਝਟਕਾ ਦਿੰਦੇ ਹੋਏ ਐੱਚ1-ਬੀ ਵੀਜ਼ਾ ‘ਤੇ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ 31 ਦਸੰਬਰ 2020 ਤੱਕ ਐੱਚ1-ਬੀ ਵੀਜ਼ਾ ‘ਤੇ ਰੋਕ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਟਰੰਪ ਦੇ ਇਸ ਫ਼ੈਸਲੇ ਤੋਂ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਵਿਚ ਸਭ ਤੋਂ ਅੱਗੇ ਭਾਰਤ ਹੈ। ਕਿਉਂਕਿ ਅਮਰੀਕਾ ਵਿਚ ਭਾਰਤੀ ਆਈ.ਟੀ. ਪ੍ਰੋਫੈਸ਼ਨਲਜ਼ ਨੂੰ ਸਭ ਤੋਂ ਵੱਧ ਵੀਜ਼ੇ ਦੀ ਜ਼ਰੂਰਤ ਹੁੰਦੀ ਹੈ। ਅਸਲ ਵਿਚ ਇਸੇ ਵੀਜ਼ੇ ਨਾਲ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਪੇਸ਼ੇਵਰਾਂ ਦੀ ਨਿਯੁਕਤੀ ਦੀ ਇਜਾਜ਼ਤ ਦੇਣ ਵਿਚ ਮਦਦ ਮਿਲਦੀ ਹੈ।