![](https://parvasinewspaper.com/wp-content/uploads/2020/06/GS-2-300x225.jpg)
ਸੁਖਬੀਰ ਬਾਦਲ ਨੇ ਮੋਦੀ ਨੂੰ ਤੇਲ ਕੀਮਤਾਂ ਘਟਾਉਣ ਲਈ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ 17ਵੇਂ ਦਿਨ ਵੀ ਲਗਾਤਾਰ ਵਾਧਾ ਹੋਇਆ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਵਿਚ ਆਪਣੀ ਭਾਈਵਾਲ ਨਰਿੰਦਰ ਮੋਦੀ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਹੋ ਰਹੇ ਵਾਧੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਪੈਟਰੋਲ ਤੇ ਡੀਜ਼ਲ ‘ਤੇ ਵੈਟ ਵਿਚ ਹੋਏ ਵਾਧੇ ਨੂੰ ਵਾਪਸ ਲੈਣਾ ਚਾਹੀਦਾ ਹੈ। ਸੁਖਬੀਰ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਹੋਏ ਵਾਧੇ ਕਰਕੇ ਦੇਸ਼ ਦੀ ਆਰਥਿਕਤਾ ਡੋਲ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।