6 ਦਿਨਾਂ ਤੋਂ ਸਿੱਧੂ ਦੇ ਘਰ ਬਾਹਰ ਬੈਠੀ ਹੈ ਬਿਹਾਰ ਪੁਲਿਸ
ਅੰਮ੍ਰਿਤਸਰ/ਬਿਊਰੋ ਨਿਊਜ਼
ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਅੱਜ ਪਹਿਲੀ ਵਾਰ ਸਿੱਧੂ ਦੇ ਘਰ ਦੇ ਬਾਹਰ ਬਿਹਾਰ ਪੁਲਿਸ ਵਲੋਂ ਕਾਨੂੰਨੀ ਨੋਟਿਸ ਲਗਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਜਾਵੇਦ ਨੇ ਦੱਸਿਆ ਕਿ ਇਸ ਮਾਮਲੇ ਵਿਚ ਕਈ ਵਾਰ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕੋਈ ਜਵਾਬ ਨਹੀਂ ਮਿਲਿਆ। ਜਿਸ ਦੇ ਚੱਲਦਿਆਂ ਅੱਜ ਸਾਨੂੰ ਨੋਟਿਸ ਲਗਾਉਣਾ ਪਿਆ ਹੈ। ਪਿਛਲੇ 6 ਦਿਨਾਂ ਤੋਂ ਬਿਹਾਰ ਪੁਲਿਸ ਸਿੱਧੂ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਬੈਠੀ ਹੋਈ ਹੈ।
ਜ਼ਿਕਰਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਮੌਕੇ ਬਿਹਾਰ ਦੇ ਥਾਣਾ ਬਰਸੋਈ ਅਧੀਨ ਆਉਂਦੇ ਇਲਾਕੇ ਵਿਚ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ਦੌਰਾਨ ਸਿੱਧੂ ਨੇ ਕਥਿਤ ਤੌਰ ‘ਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਅਤੇ ਸਿੱਧੂ ਖਿਲਾਫ ਮਾਮਲਾ ਦਰਜ ਹੋ ਗਿਆ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …