Breaking News
Home / ਪੰਜਾਬ / ਕਾਂਗਰਸ ਨੇ ਇਕ ਸੁਰ ‘ਚ ਕਿਹਾ – ਚੀਨ ਨਾਲ ਵਿਗੜੇ ਹਾਲਾਤ ਲਈ ਮੋਦੀ ਸਰਕਾਰ ਜ਼ਿੰਮੇਵਾਰ

ਕਾਂਗਰਸ ਨੇ ਇਕ ਸੁਰ ‘ਚ ਕਿਹਾ – ਚੀਨ ਨਾਲ ਵਿਗੜੇ ਹਾਲਾਤ ਲਈ ਮੋਦੀ ਸਰਕਾਰ ਜ਼ਿੰਮੇਵਾਰ

newsnumber

ਕੈਪਟਨ ਅਮਰਿੰਦਰ ਸਿੰਘ ਨੇ ਵੀ ਜ਼ਰੂਰੀ ਮੁੱਦਿਆਂ ਤੋਂ ਪਾਰਟੀ ਨੂੰ ਕਰਵਾਇਆ ਜਾਣੂ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਚ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਚੀਨ ਦੇ ਮੁੱਦੇ ‘ਤੇ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਸਰਹੱਦ ਉਤੇ ਚੀਨ ਨਾਲ ਜੋ ਟਕਰਾਅ ਚੱਲ ਰਿਹਾ ਹੈ, ਉਹ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਦਾ ਨਤੀਜਾ ਹੈ। ਇਸ ਮੀਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਕਈ ਆਗੂ ਸ਼ਾਮਲ ਹੋਏ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਬੈਠਕ ਦਾ ਹਿੱਸਾ ਬਣੇ ਅਤੇ ਉਨ੍ਹਾਂ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਕਈ ਜ਼ਰੂਰੀ ਮੁੱਦਿਆਂ ਸਬੰਧੀ ਪਾਰਟੀ ਨੂੰ ਜਾਣੂ ਕਰਵਾਇਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਰਹੱਦ ਦੇ ਮੁੱਦੇ ‘ਤੇ ਜੇਕਰ ਮਜ਼ਬੂਤੀ ਨਾਲ ਨਹੀਂ ਨਿਪਟਿਆ ਗਿਆ ਤਾਂ ਹਾਲਾਤ ਗੰਭੀਰ ਹੋ ਸਕਦੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਡਾ. ਮਨਮੋਹਨ ਸਿੰਘ ਨੇ ਮੋਦੀ ਨੂੰ ਕਈ ਨਸੀਹਤਾਂ ਦਿੱਤੀਆਂ ਸਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …