ਰਾਹੁਲ ਗਾਂਧੀ ਨੇ ਕਿਹਾ – ਮੋਦੀ ਨੇ ਕਰੋਨਾ ਦੇ ਨਾਲ ਹੀ ਤੇਲ ਦੀਆਂ ਕੀਮਤਾਂ ਨੂੰ ਵੀ ਅਨਲੌਕ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ-ਚੀਨ ਟਕਰਾਅ ਅਤੇ ਕਰੋਨਾ ਮਹਾਮਾਰੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਰਾਹੁਲ ਗਾਂਧੀ ਨੇ ਲਗਾਤਾਰ ਹਮਲਾਵਰ ਰੁਖ ਅਪਣਾਇਆ। ਰਾਹੁਲ ਨੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੋਦੀ ਸਰਕਾਰ ਨੇ ਕਰੋਨਾ ਮਹਾਮਾਰੀ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਵੀ ਅਨਲੌਕ ਕਰ ਦਿੱਤਾ ਹੈ। ਰਾਹੁਲ ਨੇ ਇਕ ਗਰਾਫ ਵੀ ਟਵੀਟ ਕੀਤਾ, ਜਿਸ ਵਿਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਕਰੋਨਾ ਦੇ ਨਾਲ ਹੀ ਤੇਲ ਦੀਆਂ ਕੀਮਤਾਂ ਵਧੀਆਂ ਹਨ। ਧਿਆਨ ਰਹੇ ਕਿ ਇਹ ਵੀ ਪਹਿਲੀ ਵਾਰ ਦੇਖਣ ਵਿਚ ਆਇਆ ਹੈ ਕਿ ਪੈਟਰੋਲ ਨਾਲੋਂ ਡੀਜ਼ਲ ਦੀਆਂ ਕੀਮਤਾਂ ਜ਼ਿਆਦਾ ਹੋ ਗਈਆਂ ਹਨ।
ਜ਼ਿਕਰਯੋਗ ਹੈ ਕਿ ਪਿਛਲੇ 18 ਦਿਨਾਂ ਤੋਂ ਭਾਰਤ ਵਿਚ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ ਅਤੇ ਦੋਵੇਂ 80 ਰੁਪਏ ਪ੍ਰਤੀ ਲੀਟਰ ਦੇ ਗੇੜ ਵਿਚ ਪਹੁੰਚ ਗਏ ਹਨ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …