![](https://parvasinewspaper.com/wp-content/uploads/2020/06/gururandhawa-678x381-1-300x169.jpg)
ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦਾ ਚੈਕ ਸੌਂਪਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸਰਹੱਦ ‘ਤੇ ਭਾਰਤ ਤੇ ਚੀਨ ਵਿਚਕਾਰ ਹੋਏ ਟਕਰਾਅ ਦੌਰਾਨ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਚਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮੱਦਦ ਲਈ ਪੰਜਾਬੀ ਗਾਇਕ ਗੁਰੂ ਰੰਧਾਵਾ ਅੱਗੇ ਹਨ ਅਤੇ ਉਨ੍ਹਾਂ ਨੇ ਚਾਰਾਂ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮੱਦਦ ਦਾ ਐਲਾਨ ਕੀਤਾ। ਇਸੇ ਦੌਰਾਨ ਗਾਇਕ ਦੇ ਪਿਤਾ ਇਕਬਾਲ ਸਿੰਘ ਰੰਧਾਵਾ ਅੱਜ ਪਟਿਆਲਾ ਦੇ ਪਿੰਡ ਸੀਲ ਵਿਖੇ ਸ਼ਹੀਦ ਮਨਦੀਪ ਸਿੰਘ ਦੇ ਘਰ ਪਹੁੰਚੇ ਅਤੇ ਇਕ ਲੱਖ ਰੁਪਏ ਦਾ ਚੈਕ ਪੀੜਤ ਪਰਿਵਾਰ ਨੂੰ ਸੌਂਪਿਆ।