
ਮਣੀ ਕਮੇਟੀ ਮੈਂਬਰ ਦੇ ਫਾਰਮ ਹਾਊਸ ‘ਚ ਹੋਈ ਵਾਰਦਾਤ
ਨੂਰਪੁਰ ਬੇਦੀ/ਬਿਊਰੋ ਨਿਊਜ਼
ਰੋਪੜ ਜ਼ਿਲ੍ਹੇ ਵਿਚ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਲੇ ਪਿੰਡ ਸਵਾੜਾ ਵਿਚ 3 ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਫਾਰਮ ਹਾਊਸ ਵਿਚ ਇਹ ਵਾਰਦਾਤ ਹੋਈ ਹੈ, ਉਹ ਸ਼੍ਰੋਮਣੀ ਕਮੇਟੀ ਦੇ ਇਕ ਮੈਂਬਰ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਵਿਚ ਇੱਕ ਪੰਜਾਬੀ ਵਿਅਕਤੀ ਅਤੇ ਦੋ ਪਰਵਾਸੀ ਮਜ਼ਦੂਰ ਸ਼ਾਮਲ ਹਨ। ਜਿਨ੍ਹਾਂ ਦੀ ਪਹਿਚਾਣ ਕੇਸਰ ਸਿੰਘ ਵਾਸੀ ਭਨੂੰਹਾਂ ਅਤੇ ਪਰਵਾਸੀ ਮਜ਼ਦੂਰ ਰਾਮੂ ਤੇ ਸ਼ੰਕਰ ਦੇ ਰੂਪ ਵਿਚ ਹੋਈ ਹੈ। ਕਤਲ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗਿਆ ਪਰ ਇੱਕ ਪਰਵਾਸੀ ਮਜ਼ਦੂਰ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਧਿਆਨ ਰਹੇ ਕਿ ਦੁਨੀਆ ਭਰ ਵਿਚ ਜਿੱਥੇ ਕਰੋਨਾ ਮਹਾਮਾਰੀ ਨੇ ਕਹਿਰ ਮਚਾਇਆ ਹੋਇਆ ਹੈ, ਉਥੇ ਪੰਜਾਬ ਵਿਚ ਦਿਨੋਂ ਦਿਨ ਹੋ ਰਹੇ ਕਤਲਾਂ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ।