Breaking News
Home / ਪੰਜਾਬ / ਬਠਿੰਡਾ ਥਰਮਲ ਪਲਾਂਟ ਮਾਮਲੇ ਨੂੰ ਲੈ ਕੇ ਫੇਸਬੁੱਕ ‘ਤੇ ਉਲਝੇ ਦਿਉਰ-ਭਰਜਾਈ

ਬਠਿੰਡਾ ਥਰਮਲ ਪਲਾਂਟ ਮਾਮਲੇ ਨੂੰ ਲੈ ਕੇ ਫੇਸਬੁੱਕ ‘ਤੇ ਉਲਝੇ ਦਿਉਰ-ਭਰਜਾਈ

Image Courtesy : ਏਬੀਪੀ ਸਾਂਝਾ

ਮਨਪ੍ਰੀਤ ਬਾਦਲ ਨੇ ਕਿਹਾ – ਥਰਮਲ ਪਲਾਂਟ ਦੀ ਇਕ ਸਾਲ ਦੀ ਮੈਟੀਨੈਂਸ 110 ਕਰੋੜ ਰੁਪਏ, ਇਸ ਲਈ ਬੰਦ ਕਰਨ ‘ਚ ਹੀ ਭਲਾਈ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਬਠਿੰਡਾ ਦੇ ਥਰਮਲ ਪਲਾਂਟ ਨੂੰ ਵੇਚਣ ਲਈ ਪੁੱਡਾ ਨੂੰ ਅਧਿਕਾਰ ਦਿੱਤੇ ਤਾਂ ਵਿਰੋਧੀ ਪਾਰਟੀਆਂ ਨੇ ਰੋਸ ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਚਾਲੇ ਫੇਸਬੁੱਕ ‘ਤੇ ਸ਼ਬਦੀ ਜੰਗ ਸ਼ੁਰੂ ਹੋ ਗਈ। ਹਰਸਿਮਰਤ ਨੇ ਮਨਪ੍ਰੀਤ ਬਾਦਲ ਨੂੰ ਨਿਸ਼ਾਨਾ ਬਣਾਉਂਦਿਆਂ ਆਪਣੇ ਫੇਸਬੁੱਕ ਪੇਜ਼ ‘ਤੇ ਕਿਹਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ। ਉਨ੍ਹਾਂ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਅਪੀਲ ਵੀ ਕੀਤੀ ਹੈ। ਉਧਰ ਮਨਪ੍ਰੀਤ ਬਾਦਲ ਦਾ ਕਹਿਣਾ ਹੈ ਕਿ ਬਠਿੰਡਾ ਦੇ ਥਰਮਲ ਪਲਾਂਟ ਦੀ ਮੈਂਟੀਨੈਂਸ ਦਾ ਖਰਚ ਹੀ ਇਕ ਸਾਲ ਵਿਚ 110 ਕਰੋੜ ਰੁਪਏ ਹੈ, ਜਿਸ ਨੂੰ ਸਰਕਾਰ ਸਹਿਣ ਨਹੀਂ ਕਰ ਸਕਦੀ। ਮਨਪ੍ਰੀਤ ਨੇ ਕਿਹਾ ਕਿ ਚੀਨ ਤੋਂ ਟੁੱਟ ਕੇ ਆ ਰਹੀ ਇੰਡਸਟਰੀ ਨੂੰ ਲਾਉਣ ਲਈ ਪੰਜਾਬ ਵਿਚ ਜਗ੍ਹਾ ਦਿੱਤੀ ਜਾਵੇਗੀ। ਇਸੇ ਦੌਰਾਨ ਬਠਿੰਡਾ ਵਿਚ ‘ਆਪ’ ਵਰਕਰਾਂ ਨੇ ਮਨਪ੍ਰੀਤ ਦੇ ਘਰ ਦਾ ਘਿਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ।

Check Also

ਵਿਜੇ ਸਾਂਪਲਾ ਛੱਡ ਸਕਦੇ ਹਨ ਭਾਜਪਾ!

ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਰਕੇ ਹੋਏ ਨਰਾਜ਼ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਭਾਜਪਾ ਦੇ ਦਿੱਗਜ਼ …