
ਫ਼ਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਨੂੰ ਅੱਜ ਫਰੀਦਕੋਟ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਮਾਨਯੋਗ ਜੱਜ ਹਰਵਿੰਦਰ ਸਿੰਘ ਸਿੰਧੀਆ ਨੇ ਸੁਣਵਾਈ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਦੋਹਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਅਦਾਲਤੀ ਹਿਰਾਸਤ ਵਿਚ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਗਿਆ ਹੈ ।