![](https://parvasinewspaper.com/wp-content/uploads/2020/06/kiggibthtnp37prtjqslibv0v2-20200327225917-2-300x168.jpeg)
ਏ.ਕੇ. 47 ਨਾਲ ਫਾਇਰਿੰਗ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਹੋਈ ਸੀ ਵਾਇਰਲ
ਬਰਨਾਲਾ/ਬਿਊਰੋ ਨਿਊਜ਼
ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਦੇ ਫਾਇਰਿੰਗ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਸੁਖਵੀਰ ਸਿੰਘ ਅਤੇ ਇੰਦਰਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਨਾਮਜ਼ਦ 6 ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਬਰਨਾਲਾ ਸ਼ੈਸ਼ਨ ਕੋਰਟ ਵਿਚੋਂ ਖਾਰਜ ਹੋ ਚੁੱਕੀ ਹੈ। ਮੂਸੇਵਾਲਾ ਨੇ ਅਜੇ ਤੱਕ ਆਪਣੀ ਜ਼ਮਾਨਤ ਅਰਜ਼ੀ ਦਾਇਰ ਨਹੀਂ ਕੀਤੀ ਅਤੇ ਪੁਲਿਸ ਵੱਲੋਂ ਵੀ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਧਿਆਨ ਰਹੇ ਕਿ ਵਿਵਾਦਾਂ ਵਿਚ ਰਹਿਣ ਵਾਲਾ ਮੂਸੇਵਾਲਾ, ਉਸਦੇ 2 ਦੋਸਤਾਂ ਅਤੇ 6 ਪੁਲਿਸ ਮੁਲਾਜ਼ਮਾਂ ਦੀ ਏ.ਕੇ.47 ਨਾਲ ਫਾਇਰਿੰਗ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਮੂਸੇਵਾਲਾ ਸਮੇਤ 9 ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਸੀ।