
ਫਰੀਦਕੋਟ/ਬਿਊਰੋ ਨਿਊਜ਼
ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੰਧੇਰ ਨੂੰ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਅਤੇ ਇਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਕੋਟਕਪੂਰਾ ਗੋਲੀ ਕਾਂਡ ਸਮੇਂ ਗੁਰਦੀਪ ਪੰਧੇਰ ਸਿਟੀ ਕੋਤਵਾਲੀ ਕੋਟਕਪੂਰਾ ਵਿਖੇ ਐੱਸ.ਐੱਚ.ਓ ਤਾਇਨਾਤ ਸਨ। ਅਜਿਹੇ ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਬੇਅਦਬੀ ਮਾਮਲਿਆਂ ਨਾਲ ਜੁੜੇ ਤੱਥ ਸਾਹਮਣੇ ਆਉਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਨੂੰ ਵੀ ਫਰੀਦਕੋਟ ਅਦਾਲਤ ਨੇ 14 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ।